105 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੀ ਅਗਲੀ ਜਾਂਚ ਵਿਚ, ਅੱਗੇ-ਪਿੱਛੇ ਲਿੰਕਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਕਪੂਰਥਲਾ ਪੁਲਿਸ ਨੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੀ ਕਾਰ ਵਿਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹ ਹਨੂੰਮਾਨਗੜ੍ਹ, ਰਾਜਸਥਾਨ ਤੋਂ ਲਿਆਂਦੀ ਗਈ ਹੈਰੋਇਨ ਦੀ ਖੇਪ ਇਕ ਹੋਰ ਨਸ਼ਾ ਤਸਕਰ ਨਵਜੋਤ ਸਿੰਘ ਨੂੰ ਸੌਂਪਣੀ ਸੀ, ਜਿਸ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।