ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ ਹੈ। ਇਸ ਮੌਕੇ ‘ਤੇ ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਸਾਡੀ ਮਾਤਾ 103 ਸਾਲ ਦੀ ਹੈ। ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸਾਰਿਆਂ ਨੂੰ ਵੋਟਾਂ ਵਿੱਚ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਮੌਕੇ ‘ਤੇ ਰਹੇ। ਇਸ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਜਦੋਂ 103 ਸਾਲਾਂ ਦੇ ਬਜ਼ੁਰਗ ਮਾਤਾ ਪੋਲਿੰਗ ਬੂਥ ‘ਤੇ ਵੋਟ ਪਾਉਣ ਆ ਸਕਦੀ ਹੈ ਤਾਂ ਸਾਰੇ ਹੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ। ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਪਾਰਟੀ 13 ਦੀ 13 ਸੀਟਾਂ ਜਿੱਤ ਕੇ ਨਵਾਂ ਇਤਿਹਾਸ ਰਚੇਗੀ। ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਵਾਰ ਚੋਣਾਂ ਵਿਚ 2 ਕਰੋੜ 14 ਲੱਖ 61 ਹਜ਼ਾਰ 739 ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿਚ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।
ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੇ ਸਤਵੇਂ ਅਤੇ ਆਖ਼ਰੀ ਪੜਾਅ ਲਈ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁਲ 904 ਉਮੀਦਵਾਰ ਚੋਣ ਮੈਦਾਨ ’ਚ ਹਨ। ਸੱਤ ਸੂਬਿਆਂ ਪੰਜਾਬ, ਬਿਹਾਰ, ਉੱਤਰ ਪ੍ਰਦੇਸ਼, ਪਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਕੁਲ 57 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ।ਓਡੀਸ਼ਾ ਦੀਆਂ ਬਾਕੀ 42 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਹੋਵੇਗੀ।