ਅੰਮ੍ਰਿਤਸਰ ਦੇ ਵਿਚ ਪਿਛਲੇ ਤਕਰੀਬਨ 18 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਰਸਾਤ ਦੇ ਚਲਦਿਆਂ ਮਜੀਠ ਮੰਡੀ ਇਲਾਕੇ ਦੇ ਵਿਚ ਇਕ ਤਿੰਨ ਮੰਜ਼ਿਲਾਂ ਇਮਾਰਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ। ਇਹ ਇਮਾਰਤ ਕਾਫ਼ੀ ਪੁਰਾਣੀ ਅਤੇ ਖਸਤਾ ਹਾਲਤ ਵਿਚ ਸੀ ਜੋ ਕਿ ਲਗਾਤਾਰ ਪੈ ਰਹੇ ਮੀਂਹ ਦੀ ਮਾਰ ਨਹੀਂ ਚੱਲ ਸਕੀ ਅਤੇ ਡਿੱਗ ਗਈ।ਦੱਸ ਦਈਏ ਕਿ ਇਸ ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਹੋਇਆ ਤੇ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰੰਤੂ ਇਸ ਘਟਨਾ ਤੋਂ ਬਾਅਦ ਪਰਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।