ਮੁਹਾਲੀ ‘ਚ ਦੇਰ ਰਾਤ ਦੋ ਤੇਜ਼ ਰਫਤਾਰ ਕਾਰਾਂ ਦੀ ਆਪਸ ‘ਚ ਟੱਕਰ ਹੋ ਗਈ। ਦੋਵੇਂ ਗੱਡੀਆਂ ਟੈਕਸੀਆਂ ਹਨ। ਇਹ ਹਾਦਸਾ ਮੋਹਾਲੀ ਦੇ ਸੋਹਾਣਾ ਸਥਿਤ ਗੁਰਦੁਆਰਾ ਸਾਹਿਬ ਨੇੜੇ ਵਾਪਰਿਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਇਕ ਜੋੜਾ ਇਕ ਟੈਕਸੀ ਵਿਚ ਦਿੱਲੀ ਤੋਂ ਬਲਾਚੌਰ ਜਾ ਰਿਹਾ ਸੀ, ਜਦੋਂ ਕਿ ਦੂਜੀ ਟੈਕਸੀ ਖਾਲੀ ਸੀ। ਘਟਨਾ ਤੋਂ ਬਾਅਦ ਜ਼ਖ਼ਮੀ ਔਰਤ ਨੇ ਦੂਜੇ ਟੈਕਸੀ ਡਰਾਈਵਰ ‘ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿਚ ਬਹੁਤ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਉਸ ਨੇ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਬ੍ਰੇਕ ਲਗਾ ਦਿੱਤੀ। ਇਸ ਕਾਰਨ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ।