ਲੁਧਿਆਣਾ(ਬਿਉਰੋ) : ਰੇਲਵੇ ਸਟੇਸ਼ਨ ਤੋਂ ਕੁਝ ਕਿਲੋਮੀਟਰ ਦੂਰ ਫਿਰੋਜ਼ਪੁਰ ਰੇਲਵੇ ਲਾਈਨ ਦੇ ਅਬਦੁੱਲਾਪੁਰ ਫਾਟਕ ‘ਤੇ ਦੋ ਨੌਜਵਾਨਾਂ ਦੇ ਰੇਲ ਗੱਡੀ ਹੇਠਾਂ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ‘ਚ ਜ਼ਖਮੀ ਹੋਏ ਨੌਜਵਾਨ ਦਾ ਹੱਥ ਕੱਟ ਕੇ ਰੇਲਵੇ ਟਰੈਕ ‘ਤੇ ਡਿੱਗ ਗਿਆ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਵਜੋਂ ਹੋਈ ਹੈ ਅਤੇ ਜ਼ਖਮੀ ਦਾ ਨਾਂ ਰਵੀ ਸ਼ੰਕਰ ਹੈ। ਰਵੀਸ਼ੰਕਰ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਰੇਲਵੇ ਲਾਈਨ ‘ਤੇ ਰੌਲਾ ਪੈਣ ਤੋਂ ਬਾਅਦ ਲੋਕ ਤੁਰੰਤ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ਕਾਰਨ ਰੇਲਗੱਡੀ ਕਰੀਬ 45 ਮਿੰਟ ਰੁਕੀ ਰਹੀ। ਲੋਕੋ ਪਾਇਲਟ ਨੇ ਇਸ ਬਾਰੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਆਰਪੀਐਫ ਅਤੇ ਜੀਆਰਪੀ ਦੇ ਜਵਾਨ ਮੌਕੇ ‘ਤੇ ਪਹੁੰਚ ਗਏ। ਦੋਵੇਂ ਖਾਣਾ ਪੀਣ ਲਈ ਕਮਰੇ ‘ਚ ਜਾ ਰਹੇ ਸਨ ਕਿ ਅਚਾਨਕ ਟਰੇਨ ਦੀ ਲਪੇਟ ‘ਚ ਆ ਗਏ। ਆਸਪਾਸ ਦੇ ਲੋਕਾਂ ਨੇ ਮ੍ਰਿਤਕ ਦੀ ਪਛਾਣ ਕਰ ਲਈ ਅਤੇ ਘਟਨਾ ਬਾਰੇ ਉਸਦੇ ਭਰਾ ਨੂੰ ਸੂਚਿਤ ਕੀਤਾ।