ਜਲੰਧਰ (ਵਿੱਕੀ ਸੂਰੀ) : ਅੱਜ ਮਿਤੀ 23 ਦਸੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਜੀ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿੱਚ ਜਲੰਧਰ ਜਿਲੇ ਦੇ ਜੌਨ ਸ਼ਾਹਕੋਟ ਵਿਖੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ ਜਿਨਾ ਵਿੱਚ ਪਿੰਡ ਸਿੰਧੜ ,ਕੋਟਲੀ ਗਾਜਰਾਂ,ਇਨੋਵਾਲ,ਮੀਏਵਾਲ ਅਰਾਈਆਂ ,ਚੱਕ ਬਾਹਮਣੀਆਂ ,ਕੰਗ ਕੋਠਾ,ਭੋਏ ਪੁਰ ,ਥੰਮੂਵਾਲ ,ਚੱਕ ਬਾਹਮਣੀਆਂ ਪੂਰਬੀ ਆਦਿ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ।ਇਹਨਾਂ ਪਿੰਡਾਂ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਅਤੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਸਾਰਾ ਦੇਸ਼ ਨਸ਼ਿਆਂ ਦੀ ਮਾਰ ਹੇਠ ਹੈ ,ਬੇ ਰੋਜ਼ਗਾਰੀ ਦਿਨ ਬ ਦਿਨ ਵੱਧ ਰਹੀ ਹੈ ,ਗਰੀਬ ਪਰਿਵਾਰ ਬੁਡਾਪਾ ਪੈਸ਼ਨ ਤੋਂ ਵਿਹੂਣੇ ਹਨ,ਕਿਸਾਨ ਮਜ਼ਦੂਰ ਆਪਣੀਆਂ ਜਾਨਾਂ ਦੇ ਰਹੇ ਹਨ ,ਫਸਲਾ ਦਾ ਕੋਈ ਭਾਅ ਨਹੀਂ ਮਿਲ ਰਿਹਾ ,ਸਾਰੇ ਸਰਕਾਰੀ ਅਦਾਰੇ ਇਕ ਇਕ ਕਰਕੇ ਖਤਮ ਕਰ ਦਿੱਤੇ ਗਏ ਹਨ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਜਿਓ ਦੀਆਂ ਤਿਓ ਪਈਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ ,ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦੇਣ ਦਾ ਵਾਅਦਾ ਵਫ਼ਾ ਨਹੀਂ ਹੋਇਆ ,ਲਖੀਮ ਪੁਰ ਖੀਰੀ ਦੇ ਸ਼ਹੀਦਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ ਇਸ ਕਰਕੇ ਸਾਨੂੰ ਸੰਘਰਸ਼ਾਂ ਦੇ ਪਿੜ ਮੱਲਣੇ ਪੈਣਗੇ ਅਤੇ ਇਸ ਕਰਕੇ ਕਿਸਾਨ ਸਯੁੰਕਤ ਮੋਰਚਾ (ਗੈਰ ਰਾਜਨੀਤਕ) ਅਤੇ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਦੇ ਤਾਲਮੇਲ ਨਾਲ 2 ਜਨਵਰੀ ਨੂੰ ਮਾਝੇ ਦੇ ਇਲਾਕੇ ਵਿਚ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਅਤੇ 6 ਜਨਵਰੀ ਨੂੰ ਮਾਲਵੇ ਦੇ ਬਰਨਾਲਾ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਰੈਲੀ ਦੇ ਰੂਪ ਵਿੱਚ ਸ਼ਮੂਲੀਅਤ ਕਰਨਗੇ ਉਹਨਾਂ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਮਜ਼ਦੂਰਾਂ ਅਤੇ ਬੀਬੀਆਂ ਦੀ 10000 ਰੂ ਬੁਡਾਪਾ ਪੈਨਸ਼ਨ ਜਾਰੀ ਕਰੇ, ਮਜ਼ਦੂਰਾਂ ਨੂੰ ਘੱਟੋ ਘੱਟ 200 ਦਿਨ ਲਾਜ਼ਮੀ ਮਨਰੇਗਾ ਤਹਿਤ ਰੋਜ਼ਗਾਰ ਦਿੱਤਾ ਜਾਵੇ,ਨਸ਼ਿਆਂ ਤੇ ਲਗਾਮ ਕੱਸੇ ,ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ, ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀ ਨੂੰ ਸਰਕਾਰੀ ਨੌਕਰੀ, ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼, ਕਿਸਾਨਾ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ਼, ਸੂਬਿਆਂ ਦੇ ਬਣਦੇ ਹੱਕ ਸੂਬਿਆਂ ਨੂੰ ਦੇਣ, ਬਿਜਲੀ ਸੋਧ ਬਿੱਲ 2020 ਦੀ ਤਜਵੀਜ਼ ਰੱਦ ਕਰਕੇ ਪ੍ਰੀਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ ਆਦਿ ਮਸਲੇ ਹੱਲ ਕਰਵਾਉਣ ਲਈ ਵੱਡੇ ਸੰਘਰਸ਼ ਦੀ ਤਿਆਰੀ ਕੀਤੀ ਜਾ ਰਹੀ ਹੈ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬੇ ਦੀਆਂ ਸਰਕਾਰਾਂ ਬਾਕੀ ਸੈਂਕਟਰਾਂ ਵਾਂਗ ਖੇਤੀ ਸੈਕਟਰ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਾਉਣਾਂ ਚਾਹੁੰਦੀਆਂ ਹਨ ਜੋ ਦੇਸ਼ ਦੇ ਕਿਸੇ ਵਰਗ ਨੂੰ ਮਨਜ਼ੂਰ ਨਹੀਂ ਇਸ ਹੋਣ ਵਾਲੇ ਇਕੱਠ ਵਿੱਚ ਪੰਜਾਬ ਦੇ ਲੋਕਾਂ ਤੋਂ ਮਤਾਂ ਪਾਸ ਕਰਵਾ ਕੇ ਦਿੱਲੀ ਵੱਲ ਕੂਚ ਕੀਤਾ ਜਾ ਸਕਦਾ ਜਿਸ ਦੀ ਜ਼ਿਮੇਵਾਰੀ ਸਰਕਾਰਾਂ ਦੀ ਹੋਵੇਗੀ।ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਸਕੱਤਰ ਜਰਨੈਲ ਸਿੰਘ ਰਾਮੇ,ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ,ਜਿਲਾ ਖਜਾਨਚੀ ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ ,ਖਜਾਨਚੀ ਲਵਪ੍ਰੀਤ ਸਿੰਘ ਕੋਟਲੀ ਗਾਜਰਾਂ ,ਵੱਸਣ ਸਿੰਘ ਕੋਠਾ ,ਜਗਤਾਰ ਸਿੰਘ ਚੱਕ ਵਡਾਲਾ,ਕਸ਼ਮੀਰ ਸਿੰਘ ਸਿੰਧੜ,ਹਰਪ੍ਰੀਤ ਸਿੰਘ ਭੋਏਪੁਰ,ਰਵਿੰਦਰ ਸਿੰਘ ,ਦਲਵਿੰਦਰ ਸਿੰਘ ,ਸੁਰਿੰਦਰ ਸਿੰਘ ਇਨੋਵਾਲ ,ਮੇਜਰ ਸਿੰਘ ,ਮਨਦੀਪ ਸਿੰਘ ਮੀਏਵਾਲ,ਅਤੇ ਇਹਨਾਂ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।