
Skip to content
ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਕੌਂਸਲਰ ਪੁਨਮ ਦੇਵੀ, ਨੇਹਾ ਮੁਸਾਵਤ ਅਤੇ ਗੁਰਚਰਨ ਕਾਲਾ ਦਿੱਲੀ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ। ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਇਸ ਦੀ ਪੁਸ਼ਟੀ ਕੀਤੀ ਹੈ।ਸਕੱਤਰ ਵਿਨੋਦ ਤਾਵੜੇ ਨੇ ਟਵੀਟ ਕਰ ਤਿੰਨਾਂ ਕੌਂਸਲਰਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਦੂਜੀ ਵਾਰ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।Related