ਅੰਮ੍ਰਿਤਸਰ : ਥਾਣਾ ਸਦਰ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇਹਾਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾੀ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਮ੍ਰਿਤਕਾਂ ਦੀ ਸ਼ਨਾਖਤ ਨਵੀ ਆਬਾਦੀ ਨਿਵਾਸੀ ਸੋਨੂੰ, ਜਤਿੰਦਰ ਸਿੰਘ ਤੇ ਤਰਲੋਚਨ ਸਿੰਘ ਦੇ ਰੂਪ ‘ਚ ਕੀਤੀ ਹੈ। ਤਿੰਨੋਂ ਨੌਜਵਾਨ ਦੋਸਤ ਹਨ ਤੇ ਐਤਵਾਰ ਰਾਤ ਇੱਕੋ ਬਾਈਕ ‘ਤੇ ਸਵਾਰ ਹੋ ਕੇ ਘਰੋਂ ਨਿਕਲੇ ਸਨ, ਉੱਥੇ ਹੀ ਰਸਤੇ ‘ਚ ਤੇਜ਼ ਰਫ਼ਤਾਰ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ ਹੈ।