ਜਲੰਧਰ (ਵਿੱਕੀ ਸੂਰੀ) : ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ਵਿੱਚ ਤਕਨੀਕੀ ਨੁਕਸ ਕਾਰਨ ਤਿੰਨ ਗੰਭੀਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਤਿੰਨ ਮਰੀਜ਼ਾਂ ਵਿੱਚੋਂ ਦੋ ਫੇਫੜਿਆਂ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਇੱਕ ਮਰੀਜ਼ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤਿੰਨੋਂ ਮਰੀਜ਼ ਆਕਸੀਜਨ ‘ਤੇ ਸਨ। ਐਤਵਾਰ ਸ਼ਾਮ ਨੂੰ ਪਲਾਂਟ ਵਿੱਚ ਤਕਨੀਕੀ ਨੁਕਸ ਕਾਰਨ ਅਤੇ ਆਕਸੀਜਨ ਦੀ ਘਾਟ ਕਾਰਨ ਮਰੀਜ਼ਾਂ ਦੀ ਮੌਤ ਹੋ ਗਈ। ਮੈਡੀਕਲ ਸੁਪਰਡੈਂਟ ਡਾ. ਰਾਜਕੁਮਾਰ ਨੇ ਦੱਸਿਆ ਕਿ ਆਕਸੀਜਨ ਪਲਾਂਟ ਵਿੱਚ ਨੁਕਸ ਸੀ। 10 ਮਿੰਟ ਬਾਅਦ, ਦੂਜਾ ਆਕਸੀਜਨ ਪਲਾਂਟ ਸ਼ੁਰੂ ਕੀਤਾ ਗਿਆ ਅਤੇ ਆਕਸੀਜਨ ਦੀ ਸਪਲਾਈ ਸ਼ੁਰੂ ਹੋ ਗਈ। ਗੰਭੀਰ ਰੂਪ ਵਿੱਚ ਜੂਝ ਰਹੇ ਤਿੰਨੋਂ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਕਾਰਨ ਮੌਤ ਹੋ ਗਈ।