
Skip to content

ਅੰਮ੍ਰਿਤਸਰ (ਅਮਿਤ ਨਖਵਾਲ): ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਲੱਖ ਰੁਪਏ ਦੀ ਫਿਰੌਤੀ ਅਤੇ ਪਿੰਡ ਪੰਡੋਰੀ ਵੜੈਚ ਵਿੱਚ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੋੜੀਂਦੇ ਮੁਲਜ਼ਮ ਗੁਰਲਾਲ ਸਿੰਘ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ।
ਪੁਲਿਸ ਅਨੁਸਾਰ ਖਾਸ ਸੂਚਨਾ ਦੇ ਆਧਾਰ ‘ਤੇ ਪਿੰਡ ਪੰਡੋਰੀ ਵੜੈਚ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।
ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਮੁਲਜ਼ਮ ਦੇ ਹੋਰ ਅਪਰਾਧਿਕ ਗਿਰੋਹਾਂ ਨਾਲ ਕੋਈ ਸਬੰਧ ਹਨ ਜਾਂ ਨਹੀਂ।
ਰਿਪੋਰਟ: ਅਮਿਤ ਨਖਵਾਲ
Related