
Skip to content
ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਇੱਕ ਕਾਰ ਵਿੱਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਇਹ ਸਾਰੇ ਬਦਾਯੂੰ ਵਿੱਚ ਇੱਕ ਵਿਆਹ ਸਮਾਗਮ ਤੋਂ ਦਿੱਲੀ ਵਾਪਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੂੰ ਨੀਂਦ ਆ ਗਈ, ਜਿਸ ਕਾਰਨ ਸਵਿਫਟ ਕਾਰ ਇੱਕ ਪੁੱਲ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ ਅਤੇ ਫਿਰ ਅੱਗ ਲੱਗ ਗਈ।ਅੱਗ ਲੱਗਣ ਤੋਂ ਬਾਅਦ, ਕਾਰ ਬੰਦ ਹੋ ਗਈ ਅਤੇ ਅੰਦਰਲੇ ਲੋਕ ਬਾਹਰ ਨਹੀਂ ਨਿਕਲ ਸਕੇ, ਜਿਸ ਕਾਰਨ ਉਨ੍ਹਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇੱਕ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਇਸ ਮਾਮਲੇ ਵਿੱਚ, ਬੁਲੰਦਸ਼ਹਿਰ ਪੁਲਿਸ ਨੇ ਦੱਸਿਆ ਕਿ ਜਹਾਂਗੀਰਾਬਾਦ ਥਾਣਾ ਖੇਤਰ ਦੇ ਜਾਨੀਪੁਰ ਚੰਦੌਸ ਚੌਰਾਹੇ ਦੇ ਨੇੜੇ ਇੱਕ ਸਵਿਫ਼ਟ ਕਾਰ ਇੱਕ ਪੁੱਲ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ ਤੇ ਉਸ ਨੂੰ ਅੱਗ ਲੱਗ ਗਈ। ਕਾਰ ਵਿੱਚ ਇੱਕੋ ਪਰਿਵਾਰ ਦੇ 6 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਔਰਤ ਜ਼ਖ਼ਮੀ ਹੋ ਗਈ ਅਤੇ 5 ਲੋਕਾਂ ਦੀ ਮੌਤ ਹੋ ਗਈ।Related