ਅਬੋਹਰ ਦੇ ਮਲੋਟ ਬਾਈਪਾਸ ਰੋਡ ‘ਤੇ 2 ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ‘ਚ ਦੋ ਆਰਮੀ ਜਵਾਨਾਂ ਸਮੇਤ ਕੁੱਲ 5 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਇਕ ਮਹਿਲਾ ਨੂੰ ਰੈਫਰ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਜੰਮੂ ‘ਚ ਤਾਇਨਾਤ ਆਰਮੀ ਦਾ ਰਾਈਫਲ ਮੈਨ ਮਨੀਸ਼ ਪੁੱਤਰ ਵਿਜੇ ਕੁਮਾਰ ਅਤੇ ਸ਼ਗੁਨ ਰਾਣਾ ਪੁੱਤਰ ਕਰਨਜੀਤ ਬੀਤੀ ਰਾਤ ਜੰਮੂ ਤੋਂ ਸੂਰਤਗੜ੍ਹ ਆ ਰਹੇ ਸਨ ਕਿ ਜਦੋਂ ਉਹ ਅਬੋਹਰ ਦੇ ਮਲੋਟ ਰੋਡ ‘ਤੇ ਪਹੁੰਚੇ ਤਾਂ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇਕ ਹੋਰ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ।

ਜਿਸ ਕਾਰਨ ਦੋਨੋਂ ਫੌਜੀ ਜਵਾਨਾਂ ਸਮੇਤ ਦੂਜੀ ਕਾਰ ਵਿੱਚ ਸਵਾਰ ਮੋਹਨ ਪੁੱਤਰ ਮੰਗਤ ਸਿੰਘ ਵਾਸੀ ਸ਼ਸ਼ੀ ਰਾਣੀ ਅਤੇ ਸਤੀਸ਼ ਕੁਮਾਰ ਵਾਸੀ ਪੰਜਪੀਰ ਨਗਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਇਸ ਸਬੰਧੀ ਐਸਐਸਐਫ ਟੀਮ ਨੂੰ ਸੂਚਿਤ ਕੀਤਾ। ਜਿਸ ’ਤੇ ਟੀਮ ਦੇ ਮੈਂਬਰ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਔਰਤ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰੈਫਰ ਕਰ ਦਿੱਤਾ ਹੈ।ਐਸਐਸਐਫ ਟੀਮ ਦੇ ਏਐਸਆਈ ਗੁਰਚਰਨ ਅਤੇ ਮਹਿੰਦਰ ਨੇ ਦੱਸਿਆ ਕਿ ਮਲੋਟ ਵੱਲ ਜਾ ਰਹੀ ਕਾਰ ਗਲਤ ਸਾਈਡ ਤੋਂ ਜਾ ਰਹੀ ਸੀ ਜਿਸ ਨੇ ਫੌਜ ਦੇ ਜਵਾਨਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਘਟਨਾ ਸਬੰਧੀ ਥਾਣਾ ਸਦਰ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।