
Skip to content

ਮਲੇਰਕੋਟਲਾ/ਅਮਿਤ ਨੱਖਵਾਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ 5 ਮੰਜ਼ਿਲਾ ਇਮਾਰਤ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ‘ਤੇ ਕਰੀਬ 6.34 ਕਰੋੜ ਰੁਪਏ ਦੀ ਲਾਗਤ ਆਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦੇ 80ਵੇਂ ਦਿਹਾੜੇ ਮੌਕੇ ਇਹ ਇਮਾਰਤ ਧੀਆਂ ਲਈ ਖਾਸ ਤੋਹਫ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਅਤੇ 361 ਵਿਦਿਆਰਥੀਆਂ ਨੇ JEE ਪਾਸ ਕੀਤਾ ਹੈ, ਜੋ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਆ ਰਹੇ ਸੁਧਾਰ ਦੀ ਵੱਡੀ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਧੀਆਂ ਦੀ ਪੜ੍ਹਾਈ ਨਿਰਵਿਘਨ ਜਾਰੀ ਰਹੇ, ਇਸ ਲਈ 15 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਨੂੰ ਵਿਸ਼ੇਸ਼ ਬੱਸ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਮਲੇਰਕੋਟਲਾ ਵਾਸੀਆਂ ਲਈ ਮੈਡੀਕਲ ਕਾਲਜ ਸਬੰਧੀ ਵੀ ਵੱਡੀ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਵਾਨਗੀ ਮਿਲ ਚੁੱਕੀ ਹੈ ਅਤੇ ਇਸ ਲਈ ਜ਼ਮੀਨ ਵੀ ਤੈਅ ਹੋ ਗਈ ਹੈ। ਹੁਣ ਸਿਰਫ਼ ਨਿਰਮਾਣ ਸ਼ੁਰੂ ਕਰਕੇ ਉਦਘਾਟਨ ਕਰਨਾ ਬਾਕੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਮਾਪੇ-ਅਧਿਆਪਕ ਮਿਲਣੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦੌਰਾਨ 24 ਲੱਖ ਮਾਪੇ ਸਕੂਲਾਂ ਵਿੱਚ ਪਹੁੰਚੇ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਤੇ ਪ੍ਰਗਤੀ ਬਾਰੇ ਜਾਣਕਾਰੀ ਲਈ।
ਰਿਪੋਰਟ: ਅਮਿਤ ਨੱਖਵਾਲ
Related