ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲਿਸ ਨੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

    ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅੰਮ੍ਰਿਤਸਰ ਪੁਲਿਸ ਨੂੰ ਵਧਾਈ ਦਿੱਤੀ ਹੈ। ਅੰਮ੍ਰਿਤਸਰ ਪੁਲਿਸ ਅੱਜ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰੇਗੀ। ਪੁਲਿਸ ਨੇ 6 ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ, 7 ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਿਸ ਨੇ ਅਜੇ ਤੱਕ ਦੋਸ਼ੀ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਪੁਲਿਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ।