ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੌਰੇ ਉਤੇ ਹਨ, ਜਿਸ ਦੌਰਾਨ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ।
![](https://dyf15lwdr1hh.cdn.shift8web.com/wp-content/plugins/ajax-load-more/build/frontend/img/placeholder.png)
ਇਸ ਮੌਕੇ ਸੁਖਬੀਰ ਸਿੰਘ ਬਾਦਲ ਸਥਾਨਕ ਸ਼ਿਵਾਲਾ ਮੰਦਰ ਵਿਖੇ ਵੀ ਦਰਸ਼ਨ ਕਰਨ ਪੁੱਜੇ।
ਇਸ ਸਬੰਧੀ ਉਨ੍ਹਾਂ ਆਪਣੇ ਫੇਸਬੁਕ ਪੇਜ਼ ਉਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ‘‘ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅੱਜ ਦੀ ਫ਼ੇਰੀ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਅਤੇ ਪ੍ਰਾਚੀਨ ਸ਼ਿਵਾਲਾ ਮੰਦਰ ਵਿਖੇ ਦਰਸ਼ਨ ਕੀਤੇ। ਪਰਮਾਤਮਾ ਦੇ ਚਰਨਾਂ ‘ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਬੇਨਤੀ ਕੀਤੀ ਕਿ ਹਰ ਸ਼ਰਧਾਲੂ ਦਾ ਚੱਲਿਆ ਇੱਕ-ਇੱਕ ਕਦਮ ਪ੍ਰਵਾਨ ਹੋਵੇ।’’
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਤੋਂ ਅੰਮ੍ਰਿਤਸਰ ਵਿਚ ਹਨ ਅਤੇ ਉਹ ਅੱਜ ਵੀ ਸ਼ਹਿਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੈਠਕਾਂ ਕਰ ਰਹੇ ਹਨ।