ਮੋਗਾ(ਬਿਉਰੋ): ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮਕੋਟ-ਜਲੰਧਰ ਮੁੱਖ ਮਾਰਗ ’ਤੇ ਇੱਕ ਨਿੱਜੀ ਕੰਪਨੀ ਦੀ ਬੱਸ ਸੜਕ ਦੇ ਵਿਚਕਾਰ ਪਲਟ ਗਈ। ਘਟਨਾ ਦੌਰਾਨ ਇਕ ਯਾਤਰੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਕਈ ਹੋਰ ਜ਼ਖਮੀ ਵੀ ਹੋਏ ਹਨ। ਬੱਸ ਪਲਟਦੇ ਹੀ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਜ਼ਖਮੀਆਂ ਨੂੰ ਬੜੀ ਮੁਸ਼ਕਲ ਨਾਲ ਬੱਸ ‘ਚੋਂ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ।ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
![](https://dyf15lwdr1hh.cdn.shift8web.com/wp-content/plugins/ajax-load-more/build/frontend/img/placeholder.png)