ਜਲੰਧਰ (ਵਿੱਕੀ ਸੂਰੀ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲਾ ਜਲੰਧਰ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਜਿਲਾ ਸੀ ਮੀਤ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ ਦੀ ਅਗਵਾਈ ਵਿੱਚ 28 ਅਗਸਤ ਦੇ ਰੇਲ ਧਰਨੇ ਸਬੰਧੀ ਜਲੰਧਰ ਜਿਲੇ ਦੇ ਜੌਨ ਸ਼ਹੀਦ ਸੰਦੀਪ ਕੁਮਾਰ ਤਲਵੰਡੀ ਸੰਘੇੜਾ ਦੇ ਪਿੰਡਾਂ ਦੀਆਂ ਮੀਟਿੰਗਾਂ ਕ੍ਰਮਵਾਰ ਪਿੰਡ ਪਰਜੀਆਂ ਖ਼ੁਰਦ , ਰੌਤਾਂ , ਨੰਗਲਅੰਬੀਆਂ, ਢੰਡੋਵਾਲ , ਕੋਟਲਾ ਸੂਰਜਮੱਲ,ਤਲਵੰਡੀ ਸੰਘੇੜਾ ਵਿਖੇ ਹੋਈਆਂ ।ਇਸ ਮੋਕੇ ਤੇ ਵੱਖ ਵੱਖ ਥਾਂਵਾਂ ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਜਿਲਾ ਸਕੱਤਰ ਜਰਨੈਲ ਸਿੰਘ ਰਾਮੇ ,ਨਿਰਮਲ ਸਿੰਘ ਢੰਡੋਵਾਲ , ਰਜਿੰਦਰ ਸਿੰਘ ਨੰਗਲ ਅੰਬੀਆਂ ,ਗੁਰਮੁਖ ਸਿੰਘ ਕੋਟਲਾ, ਅਤੇ ਹੋਰ ਆਗੂਆਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫਸਲਾਂ ਦੇ ਖ਼ਰਾਬੇ ਦਾ 50 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ,ਜਿਸ ਕਿਸਾਨ ਦੇ ਪਸ਼ੂ ਧੰਨ ਦੀ ਹਾਨੀ ਹੋਈ ਹੈ ਉਸ ਨੂੰ ਇਕ ਲੱਖ ,ਜਿਸਦਾ ਘਰ ਢੇਰੀ ਹੋਇਆ ਉਸ ਨੂੰ 5 ਲੱਖ ,ਜੀਅ ਦੀ ਮੋਤ ਤੇ ਦੱਸ ਲੱਖ ,ਅਤੇ ਜਿਹੜੇ ਖੇਤਾਂ ਵਿੱਚ ਮਿੱਟੀ ਪੈ ਗਈ ਹੈ ਉੱਥੇ ਮਾਇਨਿੰਗ ਦਾ ਹੱਕ ਕਿਸਾਨ ਨੂੰ ਦਿੱਤਾ ਜਾਵੇ ,ਡਾ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ,ਧੜੱਲੇ ਨਾਲ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਈ ਜਾਵੇ,ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀ ਜੇਲਾਂ ਵਿੱਚ ਡੱਕੇ ਜਾਣ ,ਚਿਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ ,ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ ।ਇਹਨਾਂ ਮੰਗਾਂ ਨੂੰ ਲੇ ਕੇ 28 ਸਤੰਬਰ ਨੂੰ ਪੰਜਾਬ ਭਰ ਵਿੱਚ 16 ਜਥੇਬੰਦੀਆਂ ਵੱਲੋ ਵੱਖ ਵੱਖ ਥਾਂਵਾਂ ਤੇ ਸਾਂਝੇ ਤੋਰ ਤੇ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ,ਬੀਬੀਆਂ ,ਬੱਚੇ ,ਬਜ਼ੁਰਗ ਹਿੱਸਾ ਲੇਣਗੇ।ਉਹਨਾਂ ਸਾਰਿਆਂ ਨੂੰ ਵੱਧ ਚੜ ਕਿ ਧਰਨੇ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਪਰਜੀਆ ਖ਼ੁਰਦ , ਸੁਖਪਾਲ ਸਿੰਘ ਰੌਤਾ,ਰੁਪਿੰਦਰ ਸਿੰਘ ਪਰਜੀਆਂ ਕਲਾਂ,ਸੁਖਦੇਵ ਸਿੰਘ ਸਰਪੰਚ ,ਅੰਗਰੇਜ਼ ਸਿੰਘ ,ਛਿੰਦੂ ਨੰਗਲ ਅੰਬੀਆਂ ,ਕੁਲਦੀਪ ਰਾਏ,ਧੰਨਾਂ ਸਿੰਘ ਤਲਵੰਡੀ ਸੰਘੇੜਾ,ਦਾਲਾ ਸਾਦਿਕਪੁਰ ,ਗੁਰਨਾਮ ਸਿੰਘ ਸਰਪੰਚ,ਪਿੰਦਾ ਪ੍ਰਧਾਨ ,ਤੀਰਥ ਸਿੰਘ ਕੋਟਲਾ ਸੂਰਜਮੱਲ, ਜਸਵੀਰ ਸਿੰਘ ਸ਼ੀਰੂ,ਜਸਪਾਲ ਸਿੰਘ ਪੰਚ ਢੰਡੋਵਾਲ ਤੋਂ ਇਲਾਵਾ ਇਹਨਾਂ ਪਿੰਡਾਂ ਤੋਂ ਅਨੇਕਾਂ ਕਿਸਾਨ ਮਜ਼ਦੂਰ ਆਗੂ ਹਾਜ਼ਰ ਸਨ।