ਜਲੰਧਰ (ਵਿੱਕੀ ਸੂਰੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿੱਚ ਪਿੰਡ ਸਰਾਏ ਖਾਸ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿੱਚ ਸੁਖਜੀਵਨ ਸਿੰਘ ਨੂੰ ਪ੍ਰਧਾਨ ,ਕੁਲਵੀਰ ਸਿੰਘ ਨੂੰ ਸਕੱਤਰ,ਕਰਮਜੀਤ ਸਿੰਘ ਨੂੰ ਖਜਾਨਚੀ,ਨਿਯੁਕਤ ਕੀਤਾ ਗਿਆ।ਇਸ ਮੋਕੇ ਤੇ ਸੂਬਾ ਪ੍ਰਧਾਨ ਨੇ ਅਤੇ ਸੂਬਾ ਆਗੂ ਨੇ ਨਵੀਂ ਬਣੀ ਇਕਾਈ ਨੂੰ ਵਧਾਈ ਦਿੱਤੀ ਅਤੇ ਆਪਣੇ ਹੱਕਾਂ ਪ੍ਰਤੀ ਸੁਚੇਤ ਹੋ ਕੇ ਸੰਘਰਸ਼ ਸ਼ੂਕਰਨ ਵਾਸਤੇ ਅਤੇ 28 ਸਤੰਬਰ ਦੇ ਰੇਲ ਧਰਨੇ ਨੂੰ ਕਾਮਯਾਬ ਬਣਾਉਣ ਵਾਸਤੇ ਵੱਡੇ ਇਕੱਠ ਕਰਨ ਵਾਸਤੇ ਪ੍ਰੇਰਿਤ ਕੀਤਾ ।ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ ,ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਜਲਦ ਪੂਰੇ ਕਰੇ , ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਹਰ ਇਕ ਬੇਜ਼ਮੀਨੇ ਨੂੰ 5-5 ਏਕੜ ਜ਼ਮੀਨ ਦਿੱਤੀ ਜਾਵੇ, 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਕਾਨੂੰਨ ਬਣਾਇਆ ਜਾਵੇ, ਨਿੱਜੀ ਸਕੂਲ, ਨਿੱਜੀ ਹਸਪਤਾਲ, ਸੜਕਾਂ, ਬਿਜਲੀ ਦਾ ਪ੍ਰਬੰਧ ਸਰਕਾਰ ਆਪਣੇ ਹੱਥਾਂ ਵਿਚ ਲਵੇ, ਅਬਾਦਕਾਰਾਂ ਦੀਆਂ ਜ਼ਮੀਨਾਂ ਦੀਆਂ ਕੁਰਕੀਆਂ ਕਰਵਾਉਣੀਆਂ ਬੰਦ ਕਰੇ, ਡਾ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ, ਚਿੱਟੀ ਵੇਈਂ ,ਸਤਲੁਜ ,ਬਿਆਸ,ਆਦਿ ਦਰਿਆਵਾਂ ਵਿੱਚ ਪੇਂਦਾ ਜਲੰਧਰ ,ਲੁਧਿਆਣੇ ,ਫ਼ਿਲੋਰ ਸਮੇਤ ਹੋਰ ਸ਼ਹਿਰਾਂ ਦੇ ਸੀਵਰੇਜ ਦਾ ਗੰਦਾ ਪਾਣੀ ਸੋਧ ਕੇ ਨਹਿਰਾ ਰਾਹੀ ਖੇਤੀ ਬਾੜੀ ਲਈ ਦਿੱਤਾ ਜਾਵੇ, ਪੰਜਾਬ ਭਰ ਵਿੱਚ ਨਾਕਸ ਨਹਿਰ ਪ੍ਰਬੰਧ ਠੀਕ ਕਰਕੇ ਪਾਣੀ ਟੇਲਾਂ ਤੱਕ ਪਹੁੰਚਾਇਆਂ ਜਾਵੇ, ਨਹਿਰਾਂ ਸੂਇਆਂ ਖਾਲ਼ਿਆ ਅਤੇ ਸੜਕਾਂ ਤੇ ਰੁੱਖ ਲਗਾਏ ਜਾਣ, ਕਿਸਾਨਾਂ ਮਜ਼ਦੂਰਾਂ ਤੇ ਕੀਤੇ ਝੂਠੇ ਪਰਚੇ ਰੱਦ ਕਰੇ,ਪਰਾਲ਼ੀ ਨੂੰ ਸਾਂਭਣ ਵਾਸਤੇ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਜਾ ਉਸ ਦਾ ਆਪ ਪ੍ਰਬੰਧ ਕਰੇ,ਸਟੇਟ ਸਰਕਾਰ ਬਿਜਲੀ ਐਕਟ 2022 ਦਾ ਵਿਰੋਧ ਕਰੇ, ਪੰਜਾਬ ਸਰਕਾਰ ਅੰਦੋਲਨ ਦੋਰਾਨ ਅਤੇ ਚੋਣ ਮੇਨੀਫੇਸਟੋ ਵਿੱਚ ਕੀਤੇ ਵਾਇਦੇ ਜਲਦ ਪੁਰੇ ਕਰੇ ,ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਸਮੇਤ ਪੁਰੇ ਭਾਰਤ ਵਿੱਚ ਅਬਾਦਕਾਰਾਂ ਨੂ ਪੱਕੇ ਮਾਲਕੀ ਹੱਕ ਦਿੱਤੇ ਜਾਣ ਅਤੇ 2007 ਵਿੱਚ ਤੋੜੀਆਂ ਇੰਤਕਾਲਾਂ ਮੁੜ ਬਹਾਲ ਕੀਤੀਆਂ ਜਾਣ , ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋ ਚੁੱਕੇ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੋਕਰੀ ਦਿੱਤੀ ਜਾਵੇ ,ਹੜਾਂ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ,ਨਵੇਂ ਬਣਾਏ ਜਾ ਰਹੇ ਹਾਈਵੇ ਲਈ ਇਕਵਾਇਰ ਕੀਤੀ ਜਾਂਦੀ ਜ਼ਮੀਨ ਦਾ ਮਾਰਕੀਟ ਰੇਟ ਨਾਲ਼ੋਂ ਚਾਰ ਗੁਣਾ ਮੁਆਵਜ਼ਾ ਦੇਵੇ,ਪੰਜਾਬ ਭਰ ਵਿੱਚ ਪੂਰਨ ਨਸ਼ਾਬੰਦੀ ਕੀਤੀ ਜਾਵੇ,ਉਹਨਾਂ ਕਿਹਾ ਕਿ ਜਿਨਾਂ ਚਿਰ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਗਾ ਅਤੇ ਅਗਲੀ ਰਣਨੀਤੀ ਤਿਆਰ ਕਰਕੇ ਸੰਘਰਸ਼ ਤੇਜ ਕਰਾਂਗੇ।ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ,ਰਣਜੀਤ ਸਿੰਘ ਬੱਲ ਨੋ,ਅਵਤਾਰ ਸਿੰਘ ਖਾਨਪੁਰ ,ਜੱਗਪ੍ਰੀਤ ਢੱਡਾ ਅਤੇ ਨਵੀ ਚੁਣੀ ਗਈ ਇਕਾਈ ਵਿੱਚੋਂ ਜਗਜੀਤ ਸਿੰਘ ,ਬਰਲਵਪ੍ਰੀਤ ਸਿੰਘ ,ਜਸਵੀਰ ਸਿੰਘ ,ਮੱਖਣ ਸਿੰਘ ,ਲਵਪ੍ਰੀਤ ਸਿੰਘ ,ਸੁਰਜੀਤ ਸਿੰਘ,ਪਰਮਿੰਦਰ ਸਿੰਘ ਹਰਪਿੰਦਰ ਸਿੰਘ ,ਤਿਲਕਰਾਜ ਅਤੇ ਗੁਰਵਿੰਦਰ ਸਿੰਘ ਤੋ ਇਲਾਵਾ ਪਿੰਡ ਦੇ ਕਿਸਾਨ ਮਜ਼ਦੂਰ ਆਗੂ ਹਾਜ਼ਰ ਸਨ।