ਫਰੀਦਕੋਟ(ਵਿਪਨ ਕੁਮਾਰ ਮਿਤੱਲ):- ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਮਨੁੱਖੀ ਸਿਹਤ ਤੇ ਜਾਨਵਰਾਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਆਦਿ ਤੋਂ ਬਚਾਉਣ ਲਈ ਜਿੱਥੇ ਵੱਧ ਤੋਂ ਵੱਧ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਸਰਕਾਰ ਵੱਲੋਂ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਵਾਸਤੇ ਵੀ ਵੱਡੀ ਪੱਧਰ ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਪੀਲ ਕਰਨ ਮੌਕੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਇਸ ਦੇ ਧੂੰਏ ਤੋਂ ਮਨੁੱਖੀ ਸਿਹਤ, ਜਾਨਵਰਾਂ ਤੇ ਵਾਤਾਵਰਨ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਨਾਂ੍ਹ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਵਾ, ਸਾਫ ਸੁਥਰੇ ਵਾਤਾਵਰਨ ਅਤੇ ਧਰਤੀ ਦੀ ਉਪਜਾਉ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਜਦਕਿ ਸਾਨੂੰ ਮਨੁੱਖਤਾ ਦੇ ਭਲੇ ਲਈ ਹੋਰ ਲੋਕਾਂ ਨੂ ਵੀ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ। ਉਨਾਂ੍ਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਕੇ ਜਮੀਨ ਅੰਦਰਲੇ ਖੁਰਾਕੀ ਤੱਤ ਅਤੇ ਮਿੱਤਰ ਕੀੜਿਆਂ ਨੂੰ ਬਚਾ ਸਕਦੇ ਹਨ ਅਤੇ ਇਸ ਤੋਂ ਪੈਦਾ ਹੁੰਦੇ ਧੂੰਏ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਨੂੰ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਦਾ ਜੈਵਿਕ ਮਾਦਾ ਵਧਦਾ ਹੈ ਅਤੇ ਖਾਦਾਂ ਦੇ ਖਰਚੇ ਘਟਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਪਣੀ ਪਰਾਲੀ ਦੀਆਂ ਬੇਲਰ ਰਾਹੀ ਗੱਠਾ ਬਣਾ ਕੇ ਤੇ ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਲਈ ਸੁਪਰਸੀਡਰ, ਹੈਪੀ ਸੀਡਰ, ਸੁਪਰ ਐਸ.ਐਮ.ਐਸ., ਸਟਰਾਅ ਚੋਪਰ, ਮਲਚਰ, ਕਰੌਪ ਰੀਪਰ, ਬੇਲਰ ਆਦਿ ਦੀ ਵੀ ਵਰਤੋਂ ਕਰ ਸਕਦੇ ਹਨ। ਉਨਾਂ੍ਹ ਕਿਹਾ ਕਿ ਜ਼ਲਿ੍ਹੇ ਵਿੱਚ ਕੋਈ ਵੀ ਕਿਸਾਨ ਜਾਂ ਕੰਬਾਈਨ ਮਾਲਕ ਸੁਪਰ ਐਸ.ਐਮ.ਐਸ ਤੋਂ ਬਿਨਾਂ੍ਹ ਵਾਲੀ ਕੰਬਾਈਨ ਤੇ ਝੋਨੇ ਦੀ ਕਟਾਈ ਨਾ ਕਰਾਵੇ। ਉਨਾਂ੍ਹ ਕਿਹਾ ਕਿ ਜੇਕਰ ਕੋਈ ਕੰਬਾਈਨ ਮਾਲਕ ਬਿਨਾਂ੍ਹ ਸੁਪਰਕ ਐਸ.ਐਮ.ਐਸ. ਤੋਂ ਕਟਾਈ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਤੋਂ ਲਈ ਜਾ ਸਕਦੀ ਹੈ।