ਜਲੰਧਰ: (ਵਿੱਕੀ ਸੂਰੀ) ਕਾਲਾ ਸੰਘਿਆ ਰੋਡ ਸ਼੍ਰੀ ਗੁਰੂ ਭਗਵਾਨ ਵਾਲਮੀਕਿ ਮੰਦਿਰ ਦੇ ਨੇੜੇ ਇਕ ਕੁੱਤੇ ਨੇ ਦਹਿਸ਼ਤ ਪਾਈ ਹੈ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਣ ਬਣ ਰਹੇ ਹਨ। ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਕੁਝ ਰਾਹਗੀਰਾਂ ਨੇ ਦੱਸਿਆ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਕਾਬੂ ਕੀਤੇ ਜਾਣ ਲਈ ਯੋਗ ਉਪਰਾਲੇ ਨਾ ਕੀਤੇ ਜਾਣ ਦਾ ਖਮਿਆਜ਼ਾ ਕਸਬੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਸਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ਵਿਚ ਵੀ ਆਵਾਰਾ ਕੁੱਤਿਆਂ ਦੇ ਵਧ ਰਹੇ ਝੁੰਡ ਕਿਸੇ ਵੇਲੇ ਵੀ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

    ਸਬੰਧਤ ਵਿਭਾਗ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਕਾਰਣ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ। ਸੈਂਕੜੇ ਵਿਅਕਤੀ, ਸਕੂਲ ਦੇ ਬੱਚੇ ਇਨ੍ਹਾਂ ਦਾ ਸ਼ਿਕਾਰ ਬਣ ਚੁੱਕੇ ਹਨ। ਪਰ ਇਸ ਦੇ ਬਾਵਜੂਦ ਪਸ਼ੂ ਪਾਲਣ ਵਿਭਾਗ ਇਨ੍ਹਾਂ ਦੀ ਨਸਬੰਦੀ ਨਾ ਕਰ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ। ਜਦਕਿ ਸਰਕਾਰ ਵੱਲੋਂ ਇਸ ਸਬੰਧੀ ਵਿਸ਼ੇਸ਼ ਹਦਾਇਤੀ ਪਸ਼ੂ ਪਾਲਣ ਵਿਭਾਗ ਨੂੰ ਲਗਾਤਾਰ ਜਾਰੀ ਹੋਣ ਦੇ ਬਾਵਜੂਦ ਦੀ ਲਾਪ੍ਰਵਾਹੀ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ।