ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ 2023 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਦੀ ਮਹਿਲਾ ਕਬੱਡੀ ਟੀਮ ਨੇ ਮੈਚ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਵਿੱਚ ਨਵਾਂ ਰਿਕਾਰਡ ਕਾਇਮ ਕੀਤਾ ਹੈ। ਮਹਿਲਾ ਟੀਮ ਨੇ ਸੋਨ ਤਮਗਾ ਜਿੱਤਣ ਤੋਂ ਬਾਅਦ ਭਾਰਤ ਨੇ 100 ਮੈਡਲ ਦੇ ਅੰਕੜੇ ਨੂੰ ਛੂਹ ਲਿਆ ਹੈ।

    ਪੂਰੇ ਦੇਸ਼ ਨੂੰ ਇਸ ਪਲ ‘ਤੇ ਮਾਣ ਹੈ, ਕਿਉਂਕਿ ਹੁਣ ਤੱਕ ਭਾਰਤ ਕਿਸੇ ਵੀ ਏਸ਼ੀਆਈ ਖੇਡਾਂ ‘ਚ 100 ਮੈਡਲ ਦੇ ਅੰਕੜੇ ਨੂੰ ਨਹੀਂ ਛੂਹ ਸਕਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਕਤੂਬਰ ਨੂੰ ਏਸ਼ੀਆਈ ਖੇਡਾਂ ਦੇ ਖਿਡਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਉਨ੍ਹਾਂ ਸਾਰੇ ਖਿਡਾਰੀਆਂ ਨੂੰ ਮਿਲਣਗੇ ਜਿਨ੍ਹਾਂ ਨੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਇਸ ਨੂੰ ਇਤਿਹਾਸਕ ਖੇਡਾਂ ਦਾ ਦਰਜਾ ਦਿੱਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ 100 ਮੈਡਲ ਜਿੱਤਣਾ ਇੱਕ ਉਪਲਬਧੀ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤਾ, “ਜਿਨ੍ਹਾਂ ਦੇ ਯਤਨਾਂ ਨਾਲ ਭਾਰਤ ਨੇ ਇਹ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ।”

    ਪੀਐਮ ਮੋਦੀ ਨੇ ਕਿਹਾ, “ਹਰੇਕ ਸ਼ਾਨਦਾਰ ਪ੍ਰਦਰਸ਼ਨ ਨੇ ਇਤਿਹਾਸ ਰਚਿਆ ਹੈ ਅਤੇ ਸਾਡੇ ਦਿਲਾਂ ਨੂੰ ਮਾਣ ਨਾਲ ਭਰ ਦਿੱਤਾ ਹੈ। ਮੈਂ 10 ਤਰੀਕ ਨੂੰ ਸਾਡੇ ਏਸ਼ਿਆਈ ਖੇਡਾਂ ਦੇ ਦਲ ਦੀ ਮੇਜ਼ਬਾਨੀ ਕਰਨ ਅਤੇ ਸਾਡੇ ਐਥਲੀਟਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹਾਂ।”