ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸੀਆਈ ਫਿਰੋਜ਼ਪੁਰ ਨੂੰ ਨਸ਼ਿਆਂ ਦੇ ਖਿਲਾਫ ਇੱਕ ਵੱਡੀ ਕਾਮਿਯਾਬੀ ਹਾਸਿਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਆਈਏ ਫਿਰੋਜ਼ਪੁਰ ਵੱਲੋਂ 2 ਵਿਅਕਤੀਆਂ ਨੂੰ 12 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।

    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ “ਟਰਾਂਸ ਬਾਰਡਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ: ਖੁਫੀਆ ਏਜੰਸੀ ਦੀ ਅਗਵਾਈ ਵਾਲੀ ਕਾਰਵਾਈ ਦੌਰਾਨ ਸੀਆਈ ਫਿਰੋਜ਼ਪੁਰ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।”

    ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

    ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ਨੂੰ ਲੈ ਕੇ ਹੋਰ ਸਖ਼ਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੱਲ ਰਹੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਵਿੱਚ ਜੇਕਰ ਕੋਈ ਅਧਿਕਾਰੀ ਲਾਪ੍ਰਵਾਹੀ ਕਰਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਦੇ ਨਾਲ-ਨਾਲ ਬਰਖਾਸਤ ਕੀਤਾ ਜਾਵੇਗਾ। ਡੀਜੀਪੀ ਦਫ਼ਤਰ ਵੱਲੋਂ ਪੂਰੇ ਪੰਜਾਬ ਤੋਂ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰਿਪੋਰਟ ਵੀ ਤਲਬ ਕੀਤੀ ਗਈ ਹੈ।

    ਰਿਪੋਰਟ ਇਸ ਲਈ ਮੰਗੀ ਗਈ ਹੈ ਤਾਂ ਜੋ ਉਨ੍ਹਾਂ ‘ਤੇ ਨਜ਼ਰ ਰੱਖੀ ਜਾ ਸਕੇ ਅਤੇ ਅਜਿਹੇ ਮਾਮਲਿਆਂ ਤੋਂ ਦੂਰ ਰੱਖਿਆ ਜਾ ਸਕੇ। ਉਹ ਹੋਰ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਚਲਾਨ ਪੇਸ਼ ਕਰਨ ਵਿੱਚ ਦੇਰੀ ਕਰਨ ਵਾਲੇ ਜਾਂ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਦੀ ਉੱਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ।

    ਇਸ ਦੌਰਾਨ ਦੋਸ਼ੀ ਪਾਏ ਜਾਣ ਦੇ ਪ੍ਰਮੋਸ਼ਨ ‘ਤੇ ਵੀ ਅਸਰ ਪਵੇਗਾ। ਡੀਜੀਪੀ ਨੇ ਇਹ ਵੀ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਡੀਐਸਪੀ ਪੱਧਰ ਦੇ ਅਧਿਕਾਰੀ ਤੋਂ ਕਰਵਾਈ ਜਾਵੇਗੀ ਅਤੇ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਤਸਕਰਾਂ ਨੂੰ ਸੁਨੇਹਾ ਦਿੱਤਾ ਜਾਵੇ ਕਿ ਹੁਣ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।