ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਅੱਜ ਮੁੱਖ ਮੰਤਰੀ ਧਨਾਨਸੂ ਵਿੱਚ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਲੁਧਿਆਣਾ ਵਿਖੇ ਲੱਗ ਰਿਹਾ ਹੈ ਪਲਾਂਟ 2400 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਅਤੇ ਇਸ ਪਲਾਂਟ ਦੇ ਲੱਗਣ ਨਾਲ 2500 ਲੋਕਾਂ ਨੂੰ ਰੋਜ਼ਗਾ ਮਿਲੇਗਾ।

    ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਹੋਵੇਗਾ। ਇਸ ਪਲਾਂਟ ਦੇ ਖੁੱਲ੍ਹਣ ਨਾਲ ਕਰੀਬ 2500 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਦਾ ਬਹੁਤ ਫਾਇਦਾ ਹੋਵੇਗਾ, ਕਿਉਂਕਿ ਇਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸੀਐਮ ਮਾਨ ਨੇ ਕਿਹਾ ਸੀ ਕਿ ਟਾਟਾ ਗਰੁੱਪ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੇ ਹਾਈਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਲੁਧਿਆਣਾ ਵਿੱਚ ਇੱਕ ਸਟੀਲ ਪਲਾਂਟ ਸਥਾਪਤ ਕਰੇਗਾ।

    ਇਲੈਕਟ੍ਰਿਕ ਆਰਕ ਫਰਨੇਸਾਂ ‘ਤੇ ਆਧਾਰਿਤ ਇਹ ਪਲਾਂਟ 0.75 ਐਮਟੀਪੀਏ ਤਿਆਰ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਪ੍ਰਤੀਸ਼ਤ ਸਕ੍ਰੈਪ ਹੋਵੇਗਾ। ਇਹ ਪਲਾਂਟ ਪੀ.ਐਸ.ਆਈ.ਈ.ਸੀ. ਦੁਆਰਾ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲੱਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ।