ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਰਵਿੰਦਰ ਸਿੰਘ ਬਿੰਦਰੀ ਪਿੰਡ ਧੂੜਕੋਟ ਰਣ ਸਿੰਘ ਦਾ ਵਸਨੀਕ ਸੀ। ਫਿਲਹਾਲ ਪਰਿਵਾਰਕ ਮੈਂਬਰ ਵੀ ਇਸ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

    ਪੰਜਾਬ ਵਿੱਚ ਲਗਾਤਾਰ ਵਧ ਰਹਿਆਂ ਅਪਰਾਧਿਕ ਵਾਰਦਾਤਾਂ ਵਿਚਾਲੇ ਇੱਕ ਅਜਿਹੀ ਵਾਰਦਾਤ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਤੁਸੀਂ ਹੈਰਨ ਹੋ ਜਾਓਗੇ। ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

    ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ। ਦੱਸ ਦਈਏ ਕਿ ਹਰਵਿੰਦਰ ਸਿੰਘ ਬਿੰਦਰੀ ਪਿੰਡ ਧੂੜਕੋਟ ਰਣ ਸਿੰਘ ਦਾ ਵਸਨੀਕ ਸੀ। ਉਸ ਨੂੰ ਪਿੰਡ ਤੋਂ ਆਮ ਆਦਮੀ ਪਾਰਟੀ ਵੱਲੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ।

    ਘਰ ਅੰਦਰ ਦਾਖਲ ਹੋ ਚਲਾਇਆ ਗੋਲਿਆਂ

    ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ ਪੌਣੇ ਸੱਤ ਵਜੇ ਦੇ ਕਰੀਬ ਵਾਪਰੀ। ਜਦੋਂ ਬਾਈਕ ‘ਤੇ ਸਵਾਰ ਦੋ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਇੱਕ ਕਬੱਡੀ ਖਿਡਾਰੀ ਦੇ ਘਰ ਅੰਦਰ ਦਾਖਲ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕਾ ਦੇਖ ਕੇ ਬਿੰਦਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

    ਪੂਰੇ ਪਿੰਡ ‘ਚ ਮੱਚਿਆ ਹੜਕੰਪ

    ਇਸ ਦਾ ਪਤਾ ਲੱਗਦਿਆਂ ਹੀ ਪਿੰਡ ‘ਚ ਹੜਕੰਪ ਮੱਚ ਗਿਆ। ਬਿੰਦਰੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਹਰਵਿੰਦਰ ਸਿੰਘ ਬਿੰਦਰੀ ਦੀ ਹਾਲਤ ਨਾਜੁਕ ਬਣੀ ਹੋਈ ਹੈ। ਫਿਲਹਾਲ ਪਰਿਵਾਰਕ ਮੈਂਬਰ ਵੀ ਇਸ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਦੇਖਣ ਇਹ ਹੋਵੇਗਾ ਕੀ ਪੁਲਿਸ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੀ ਹੈ। ਸੂਬਾ ਸਰਕਾਰ ਵੱਲੋਂ ਅਪਰਾਧ ਮੁਕਤ ਪੰਜਾਬ ਦੀ ਹਰ ਵਰ ਗੱਲ੍ਹ ਕਹਿ ਜਾਂਦੀ ਹੈ।