ਜਲੰਧਰ,(ਵਿੱਕੀ ਸੂਰੀ) – ਬਸਤੀ ਸ਼ੇਖ ਦੇ ਰਹਿਣ ਵਾਲੇ ਹਰਭਜਨ ਸਿੰਘ ਜੀ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਦੁੱਖਦਾਈ ਖਬਰ ਨਾਲ ਉਨ੍ਹਾਂ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਹਰਭਜਨ ਸਿੰਘ ਜੀ ਪੰਕਜ ਸੋਨੂ ਬਾਬਾ ਜੀ ਦੇ ਰਿਸ਼ਤੇ ਵਿੱਚ ਚਾਚਾ ਜੀ ਲੱਗਦੇ ਸਨ ਇਹਨਾਂ ਦੋਨਾਂ ਦਾ ਆਪਸ ਵਿੱਚ ਬਹੁਤ ਹੀ ਜਿਆਦਾ ਪਿਆਰ ਸੀ ਉਹ ਹਰਭਜਨ ਸਿੰਘ ਜੀ ਨੂੰ ਆਪਣੇ ਪਿਤਾ ਵਾਂਗ ਹੀ ਮੰਨਦੇ ਸਨ ਹਰਭਜਨ ਸਿੰਘ ਜੀ ਦੀ ਮੌਤ ਨਾਲ ਪੰਕਜ ਸੋਨੂ ਨੂੰ ਬਹੁਤ ਹੀ ਗਹਿਰਾ ਸਦਮਾ ਲੱਗਿਆ ਹੈ।
ਜਦੋਂ ਵੈਲਕਮ ਪੰਜਾਬ ਦੇ ਪੱਤਰਕਾਰ ਨੇ ਪੰਕਜ ਸੋਨੂੰ ਬਾਬਾ ਨਾਲ ਗੱਲਬਾਤ ਕੀਤੀ ਤਾ ਉਹਨਾਂ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਕੁਝ ਸਮੇਂ ਪਹਿਲਾਂ ਉਹਨਾਂ ਨੂੰ ਅਟੈਕ ਵੀ ਆਇਆ ਸੀ ਜਿਸ ਕਰਕੇ ਉਹਨਾਂ ਦੇ ਸਟੰਟ ਪਿਆ ਸੀ ਪਰ ਫਿਰ ਵੀ ਉਹਨਾਂ ਦੀ ਤਬੀਅਤ ਵਿੱਚ ਕੋਈ ਸੁਧਾਰ ਨਹੀਂ ਆਇਆ । ਜਿਸ ਕਰਕੇ ਅੱਜ 31.10.2023 ਅਚਾਨਕ ਸਦਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ ਓਹਨਾ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ ਸ਼ਮਸ਼ਾਨ ਘਾਟ , ਘਾਹ ਮੰਡੀ ਚੁੰਗੀ, ਬਸਤੀ ਸ਼ੇਖ ਵਿਖੇ ਹੋਵੇਗਾ ।
ਇਸ ਮੌਕੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰਭਜਨ ਸਿੰਘ ਬਹੁਤ ਹੀ ਦਿਆਲੂ ਅਤੇ ਨੇਕ ਸੁਭਾਅ ਦੇ ਮਾਲਕ ਸਨ, ਜੋ ਸਾਨੂੰ ਸਭ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ ਅਤੇ ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।