ਜਲੰਧਰ: (ਵਿੱਕੀ ਸੂਰੀ) ਪ੍ਰਾਪਤ ਜਾਣਕਾਰੀ ਅਨੁਸਾਰ ਨਾਜਾਇਜ਼ ਬਿਲਡਿੰਗ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਈਸ਼ਵਰ ਨਗਰ ਕਾਲਾਸੰਘੀਆਂ ਰੋਡ ਗਲੀ ਨੰ. 18 ਵਿੱਚ ਲੋਕਾਂ ਨੇ ਦੱਸਿਆ ਕਿ ਨਗਰ ਨਿਗਮ ਦੇ ਕਾਲੀਆ ਪੇਡਾ ਦੀ ਮਿਲੀਭੁਗਤ ਨਾਲ ਨਜਾਇਜ਼ ਬਿਲਡਿੰਗ ਬਣਾਈ ਜਾ ਰਹੀ ਹੈ।ਸੂਤਰਾਂ ਨੇ ਦੱਸਿਆ ਕਿ ਨਜਾਇਜ਼ ਬਿਲਡਿੰਗ ਬਣਾਈ ਜਾ ਰਹੀ ਹੈ।
ਉਸ ਸਮੇਂ ਇੰਸਪੈਕਟਰ ਵੱਲੋਂ ਸਪੱਸ਼ਟ ਕੀਤਾ ਗਿਆ ਸੀ ਕਿ ਨਕਸ਼ਾ ਪਾਸ ਹੋਣ ਤੋਂ ਬਾਅਦ ਹੀ ਇਮਾਰਤ ਦੀ ਉਸਾਰੀ ਕੀਤੀ ਜਾ ਸਕਦੀ ਹੈ ਪਰ ਹੁਣ ਵਾਰ-ਵਾਰ ਦੱਸਣ ਦੇ ਬਾਵਜੂਦ ਵੀ ਇੰਸਪੈਕਟਰ ਇਸ ਇਮਾਰਤ ਵਿਰੁੱਧ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ। ਜਿਸ ਕਾਰਨ ਬਿਲਡਿੰਗ ਮਾਲਕ ਵੱਲੋਂ ਲੀਟਰ ਪਾਉਣ ਦੇ ਪੜਾਅ ’ਤੇ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਹੁਣ ਗਲੀ ਵਿੱਚ ਵੀ ਨਾਜਾਇਜ਼ ਇਮਾਰਤਾਂ ਦੀ ਉਸਾਰੀ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਇਸ ਮਾਮਲੇ ਸਬੰਧੀ ਜਲਦੀ ਹੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਜਾਵੇਗੀ ਅਤੇ ਨਾਜਾਇਜ਼ ਉਸਾਰੀ ਜਾ ਰਹੀ ਇਮਾਰਤ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।
ਨਗਰ ਨਿਗਮ ਦੇ ਮੁਲਾਜ਼ਮ ਸਿਆਸੀ ਦਬਾਅ ਦਾ ਹਵਾਲਾ ਦੇ ਕੇ ਚੁੱਪੀ ਧਾਰ ਰਹੇ ਹਨ।