ਜਲੰਧਰ : (ਵਿੱਕੀ ਸੂਰੀ) ਜਲੰਧਰ ਦੇ ਪਰਾਗਪੁਰ ਨੇੜੇ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਭੀਮਜੀ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦੇ ਪੁੱਤਰ ਕਰਨ ਗੁਪਤਾ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਜਲੰਧਰ ਕੈਂਟ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿਤਾ ਗਿਆ ਹੈ।

    ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ ਕਰਨ ਗੁਪਤਾ ਆਪਣੀ ਇਨੋਵਾ ਕਾਰ ਵਿਚ ਘਰ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਸਥਿਤ ਬਾਥ ਕੈਸਲ ਰਿਜ਼ੋਰਟ ਦੇ ਸਾਹਮਣੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਰਾਹਗੀਰਾਂ ਨੇ ਤੁਰੰਤ ਉਸ ਨੂੰ ਬਾਹਰ ਕੱਢ ਕੇ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਦਾਖਲ ਕਰਵਾਇਆ।

    ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।