ਫਿਲੌਰ: ਸ਼ਹਿਰ ਦੇ ਗੜ੍ਹਾ ਰੋਡ ‘ਤੇ ਬੁੱਧਵਾਰ ਸ਼ਾਮ ਨੂੰ ਘਰ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲਾਈਟਾਂ ਪਾ ਰਹੇ ਬਿਜਲੀ ਮਕੈਨਿਕ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮਿ੍ਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਕਾਜੀਆ ਫਿਲੌਰ ਵੱਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਲਿਜਾਇਆ ਗਿਆ ਸੀ। ਉਥੋਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।