ਲੁਧਿਆਣਾ ਦੇ ਮਹਾਰਾਣਾ ਪ੍ਰਤਾਪ ਨਗਰ ਇਲਾਕੇ ‘ਚ ਤਿੰਨ ਗੱਡੀਆਂ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬੀਤੀ ਰਾਤ ਕਰੀਬ 2 ਵਜੇ ਦੀ ਘਟਨਾ ਹੈ ਅਤੇ ਇਲਾਕਾ ਨਿਵਾਸੀਆਂ ਨੇ ਸ਼ੱਕ ਜਤਾਇਆ ਹੈ। ਉਹਨਾਂ ਨੇ ਕਿਹਾ ਕਿ ਬੰਦ ਪਈਆਂ ਗੱਡੀਆਂ ਨੂੰ ਅੱਗ ਨਹੀਂ ਲੱਗ ਸਕਦੀ ਅਤੇ ਤਿੰਨੋ ਗੱਡੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ ਹਨ।

    ਦੂਜੇ ਪਾਸੇ ਅੱਜ ਲੁਧਿਆਣਾ ਦੇ ਸ਼ਕਤੀ ਨਗਰ ਵਿੱਚ ਅੱਜ ਸਵੇਰੇ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਫੈਕਟਰੀ ਅੰਦਰ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਚੰਗਿਆੜੀਆਂ ਨੇੜੇ ਖੜ੍ਹੀ ਇੱਕ ਐਕਟਿਵਾ ਸਕੂਟੀ ਦੀ ਪੈਟਰੋਲ ਟੈਂਕੀ ’ਤੇ ਡਿੱਗ ਪਈਆਂ। ਇਸ ਧਮਾਕੇ ਕਾਰਨ ਅੱਗ ਬੇਸਮੈਂਟ ਤੱਕ ਪਹੁੰਚ ਗਈ। ਅੱਗ ਦੀਆਂ ਲਪਟਾਂ ਦੇਖ ਕੇ ਗੁਆਂਢੀਆਂ ਨੇ ਮਾਲਕ ਨੂੰ ਸੂਚਿਤ ਕੀਤਾ।

    ਫੈਕਟਰੀ ਮਾਲਕ ਨੇ ਦੱਸਿਆ ਕਿ ਉਸ ਨੇ ਰਾਤ ਨੂੰ ਫੈਕਟਰੀ ਬੰਦ ਕਰ ਦਿੱਤੀ ਸੀ। ਸਵੇਰੇ ਗੁਆਂਢੀਆਂ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਫੈਕਟਰੀ ਨੂੰ ਅੱਗ ਲੱਗੀ ਹੋਈ ਹੈ। ਸ਼ਾਰਟ ਸਰਕਟ ਕਾਰਨ ਸਕੂਟਰ ਸਮੇਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।