ਲਹਿਰਾਗਾਗਾ ਵਿੱਚ ਦੀਵਾਲੀ ਵਾਲੀ ਰਾਤ ਨੂੰ ਦਿਹਾੜੀਦਾਰ ਦੇ ਘਰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

    ਘਰ ਦੇ ਮਾਲਕ ਸੰਦੀਪ ਸਿੰਘ ਤੇ ਉਸ ਦੀ ਪਤਨੀ ਸੀਮਾ ਕੌਰ ਨੇ ਦੱਸਿਆ ਕਿ ਉਹ ਆਪਣੀ ਭੂਆ ਦੇ ਘਰ ਗਏ ਹੋਏ ਸਨ।

    ਪਿੱਛੋਂ ਤੋਂ ਉਨ੍ਹਾਂ ਦੇ ਘਰ ਵਿੱਚ ਅੱਗ ਲੱਗ ਗਈ ਤੇ ਲੋਕਾਂ ਦੀ ਮਦਦ ਨਾਲ ਅੱਗ ਨਾਲ ਨੂੰ ਬੁਝਾਇਆ ਗਿਆ ਪਰ ਅੱਗ ਲੱਗਣ ਨਾਲ ਘਰ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਜਿਸ ਵਿੱਚ ਕਿ ਐਲਈਡੀ, ਅਲਮਾਰੀ, ਇਨਵੈਰਟਰ ਅਤੇ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ।