ਸ੍ਰੀ ਮੁਕਤਸਰ ਸਾਹਿਬ, (ਵਿਪਨ ਕੁਮਾਰ ਮਿਤੱਲ) ਜਿਲ੍ਹੇ ਅੰਦਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਦੇ ਹੱਕਾਂ ਲਈ ਸੰਘਰਸ਼ ਸ਼ੀਲ ਹੈ। ਸਮੇਂ ਸਮੇਂ ’ਤੇ ਸਟੇਟ ਬਾਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਲੀਕੇ ਗਏ ਪ੍ਰੋਗਰਾਮਾਂ ਵਿਚ ਐਸੋਸੀਏਸ਼ਨ ਵਧ ਚੜ੍ਹ ਕੇ ਹਿੱਸਾ ਲੈਂਦੀ ਰਹੀ ਹੈ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੈਨਸ਼ਨਰ ਡੇ ਖੁਸ਼ੀਆ ਅਤੇ ਚਾਵਾਂ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਵਿਸ਼ੇਸ਼ ਸਮਾਗਮ ਆਉਂਦੀ 20 ਦਸੰਬਰ ਬੁੱਧਵਾਰ ਨੂੰ ਆਯੋਜਿਤ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਉੱਘੇ ਟਰੇਡ ਯੂਨੀਅਨ ਆਗੂ ਕਰਮਜੀਤ ਸ਼ਰਮਾ ਅਤੇ ਹੋਰਨਾਂ ਪੈਨਸ਼ਨਰ ਜਥੇਬੰਦੀਆਂ ਦੇ ਮੁਖੀਆਂ ਵੱਲੋਂ ਸਾਂਝੇ ਤੌਰ ’ਤੇ ਸਮਾਰੋਹ ਦੀ ਪ੍ਰਧਾਨਗੀ ਕੀਤੀ ਜਾਵੇਗੀ। ਸਟੇਜ ਸਕੱਤਰ ਦੀ ਡਿਊਟੀ ਜਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਵੱਲੋਂ ਨਿਭਾਈ ਜਾਵੇਗੀ। ਸ਼ਹਿਰ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਪ੍ਰਸਿਧ ਸਮਾਜ ਸੇਵਕ ਅਤੇ ਪਿਛਲੇ ਗਿਆਰਾਂ ਸਾਲ ਤੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਲਗਾਤਾਰ ਚੱਲੇ ਆ ਰਹੇ ਜਿਲ੍ਹਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਸ ਵਾਰ ਪੈਨਸ਼ਨਰ ਦਿਵਸ ਆਉਂਦੀ 20 ਦਸੰਬਰ ਬੁੱਧਵਾਰ ਨੂੰ ਮਨਾਇਆ ਜਾਵੇਗਾ। ਸਮਾਰੋਹ ਦੀ ਤਿਆਰੀ ਸਬੰਧੀ ਕਾਰਜਕਾਰਣੀ ਦੀ ਵਿਸ਼ੇਸ਼ ਮੀਟਿੰਗ ਆਉਂਦੀ 04 ਦਸੰਬਰ ਸੋਮਵਾਰ ਨੂੰ ਸਥਾਨਕ ਕੋਟਕਪੂਰਾ ਰੋਡ ਸਥਿਤ ਪੈਨਸ਼ਨਰ ਭਵਨ ਵਿਖੇ ਦੁਪਹਿਰ ਦੇ 12:00 ਵਜੇ ਹੋਵੇਗੀ। ਸਮੂਹ ਕਾਰਜਕਾਰੀ ਮੈਂਬਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।