ਫਰੀਦਕੋਟ (ਵਿਪਿਨ ਕੁਮਾਰ ਮਿਤੱਲ) :-ਪੰਜਾਬ ਨੂੰ ਪੋਲੀਓ ਮੁਕਤ ਰੱਖਣ ਦੇ ਮਨੋਰਥ ਨਾਲ ਸਿਹਤ ਵਿਭਾਗ ਵੱਲੋਂ ਅੱਜ ਜ਼ਿਲਾ ਫਰੀਦਕੋਟ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਪੂਰਨ ਸਹਿਯੋਗ ਨਾਲ ਜ਼ਿਲੇ ਅੰਦਰ 0ਤੋਂ5ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਪ੍ਰੋਗਰਾਮ ਤਹਿਤ ਫਰੀਦਕੋਟ ਆਗਾਹ ਵਾਧੂ ਸਮਾਜ ਸੇਵੀ ਸੰਸਥਾਵਾਂ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਫਰੀਦਕੋਟ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿੱਚ 0ਤੋਂ5ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ।ਗੁਰੂ ਨਾਨਕ ਕਾਲੋਨੀ ਗਲੀ ਨੰਬਰ ਇੱਕ ਮੰਦਰ ਦੇ ਅੱਗੇ ਸਾਦਿਕ ਰੋਡ ਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੀ ਪੋਸਟ ਤੇ ਪਹੁੰਚ ਕੇ ਹਲਕਾ ਫਰੀਦਕੋਟ ਦੇ ਵਧਾਇਕ ਸ ਗੁਰਦਿੱਤ ਸਿੰਘ ਸੇਖੋਂ ਨੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾ ਕੇ ਰਸਮੀ ਉਦਘਾਟਨ ਕੀਤਾ। ਸ ਗੁਰਦਿੱਤ ਸਿੰਘ ਸੇਖੋਂ ਨੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਦੇ ਇਸ ਉਪਰਾਲੇ ਦੀ ਪ੍ਰਭੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸੁਸਾਇਟੀ ਪਿਛਲੇ ਲੰਬੇ ਸਮੇ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾ ਰਹੀ ਹੈ। ਸ ਸੇਖੋਂ ਨੇ ਕਿਹਾ ਸਰਕਾਰ ਦਾ ਦ੍ਰਿੜ ਇਰਾਦਾ ਹੈ ਕਿ ਸਾਡਾ ਪੰਜਾਬ ਪੋਲੀਓ ਮੁਕਤ ਰਹੇ।ਇਸ ਨੂੰ ਪੋਲੀਓ ਮੁੱਕਤ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਪੰਜਾਬ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।ਸਾਨੂੰ ਆਪਣੇ ਬੱਚਿਆਂ ਨੂੰ ਤੰਦਰੁਸਤ ਰੱਖਣ ਲਈ ਸਮੇ ਸਮੇਂ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾਂਦੇ ਕਾਰਜਾਂ ਦਾ ਲਾਭ ਉਠਾਉਣਾ ਚਾਹੀਦਾ ਹੈ।ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਦਿਨ ਰਾਤ ਇੱਕ ਕਰ ਰਹੀ ਹੈ। ਸ ਗੁਰਦਿੱਤ ਸਿੰਘ ਸੇਖੋਂ ਨੇ ਜਿਥੇ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੂੰ ਵਧਾਈ ਦਿੱਤੀ ਉਥੇ ਜ਼ਿਲੇ ਦੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਫਰੀਦਕੋਟ ਡਾ: ਅਨਿਲ ਕੁਮਾਰ, ਐਸ. ਐਮ. ਓ. ਡਾ:ਚੰਦਰ ਸ਼ੇਖਰ,ਡਾ: ਰਾਜੀਵ ਭੰਡਾਰੀ ਅਤੇ ਇਹਨਾ ਦੀ ਸਾਰੀ ਟੀਮ ਨੂੰ ਵਧਾਈ ਦਿੱਤੀ।ਸ਼੍ਰੀ ਸੁਰੇਸ਼ ਅਰੋੜਾ ਨੇ ਦੱਸਿਆ ਕੇ ਫਰੀਦਕੋਟ ਵਿੱਚ ਸਿਹਤ ਵਿਭਾਗ ਵੱਲੋਂ 50 ਬੂਥ ਸਥਾਪਿਤ ਕੀਤੇ ਗਏ ਸਨ ਇਥੋਂ ਤੱਕ ਕਿ ਛਾਉਣੀ ਵਿਖੇ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।ਸ਼੍ਰੀ ਅਰੋੜਾ ਨੇ ਦੱਸਿਆ ਕਿ ਜਿਹੜੇ ਬੱਚੇ ਕਿਸੇ ਕਾਰਨ ਪੋਲੀਓ ਬੁੰਦਾ ਤੋਂ ਅੱਜ ਵਾਂਝੇ ਰਹਿ ਗਏ ਉਹਨਾ ਨੂੰ 11ਅਤੇ12ਦਸੰਬਰ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਕਟਰ ਹੁਸਨ ਪਾਲ,ਡਾਕਟਰ ਸੰਦੀਪ ਗੋਇਲ,ਡਾਕਟਰ ਹਰਲੀਨ,ਅਕਾਸ਼ਦੀਪ,ਤਣੀਆਂ,ਮਨਦੀਪ ਕੌਰ,,ਸੀਤਾ ਰਾਣੀ,ਸੁਖਦਰ ਅਮਿਸਾ,ਰਵਿੰਦਰ ਕੌਰ,ਸਿਮਰਜੀਤ ਕੌਰ,ਹਰਬਿੰਦਰ ਕੌਰ,ਸਿਮਰਜੀਤ ਕੌਰ,ਅਰਸ਼ਦੀਪ ਕੌਰ,ਵੀਰੋਮਿਕਾ,ਰਜਵੰਤ ਸਿੰਘ,ਜੀਤ ਸਿੰਘ ਸਿੱਧੂ,ਚਰਨਜੀਤ ਸਿੰਘ ਸ਼ੇਰਾ ਆਦ ਹਾਜਰ ਸਨ।