ਫਿਰੋਜਪੁਰ (ਜਤਿੰਦਰ ਪਿੰਕਲ) : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਬਲਾਕ ਘੱਲ ਖੁਰਦ ਜਿਲ੍ਹਾ ਫਿਰੋਜ਼ਪੁਰ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਬੀ. ਪੀ. ਈ. ਓ ਸ੍ਰ ਅੰਮ੍ਰਿਤਪਾਲ ਸਿੰਘ ਬਰਾੜ ਦੀ ਯੋਗ ਅਗਵਾਈ ਹੇਠਾਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ ਮੋਗਾ ਜੋਨ ਦੇ ਸਹਿਯੋਗ ਨਾਲ ਕਰਵਾਏ ਗਏ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਜਸਵਿੰਦਰ ਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁਕਾਬਲੇ ਵਿੱਚ ਸਕੂਲ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੁਕਾਬਲੇ ਵਿੱਚ ਪਹਿਲਾ, ਦੂਜਾ, ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਦੀ ਹੌਂਸਲਾ ਅਫਜਾਈ ਅਤੇ ਸਨਮਾਨਿਤ ਕਰਨ ਲਈ ਸ੍ਰ ਰਜਿੰਦਰ ਸਿੰਘ ਰਾਜਾ ਹੈੱਡ ਟੀਚਰ ਸਪ੍ਰਸ ਫਿਰੋਜ਼ਸ਼ਾਹ ਅਤੇ ਸ੍ਰ ਰੇਸ਼ਮ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਹਨਾਂ ਨੇ ਇਸ ਮੌਕੇ ਤੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਇਸ ਕਾਰਜ ਲਈ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਹੱਕ ਸੱਚ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੁਕਾਬਲੇ ਨੂੰ ਸਫਲ ਬਣਾਉਣ ਲਈ ਸਕੂਲ ਮੁਖੀ ਪਰਮਜੀਤ ਕੌਰ, ਮਾਸਟਰ ਜਸਵਿੰਦਰ ਪਾਲ ਸਿੰਘ ਅਤੇ ਕੰਚਨ ਬਾਲਾ ਨੇ ਵਿਸ਼ੇਸ਼ ਯੋਗਦਾਨ ਪਾਇਆ।