ਰੋਜ਼ੀ ਰੋਟੀ ਦੀ ਖਾਤਰ ਦੋ ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੋਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੋਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਮੇਰਾ ਜੀਜਾ ਅਜੈ ਕੁਮਾਰ (36) ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਦੇ ਸੁਨਿਹਰੀ ਭਵਿੱਖ ਲਈ ਤਕਰੀਬਨ ਦੋ ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਵਿਦੇਸ਼ ਇਟਲੀ ਭੇਜਿਆ ਸੀ
ਲੰਘੇ ਦਿਨੀ ਉਹ ਆਪਣੇ ਸਾਥੀ ਰਕੇਸ਼ ਕੁਮਾਰ ਦੀ ਗੱਡੀ ਵਿੱਚ ਬੈਠ ਕੇ ਲਾਸੀਓ ਸੂਬੇ ਦੇ ਜ਼ਿਲਾ ਲਾਤੀਨਾ ਤੋ ਫਿਊਮੀਚੀਨੋ ਹਵਾਈ ਅੱਡੇ ਤੇ ਕਿਸੇ ਰਿਸ਼ਤੇਦਾਰ ਨੂੰ ਲੈਣ ਚਲੇ ਗਏ ਜਿੱਥੇ ਗੱਡੀ ਚਾਲਕ ਨੇ ਹਵਾਈ ਅੱਡੇ ਨੇੜੇ ਪਾਰਕਿੰਗ ਦੇ ਪੈਸੇ ਬਚਾਉਣ ਖਾਤਿਰ ਗੱਡੀ ਨੋ ਪਾਰਕਿੰਗ ‘ਚ ਲਗਾ ਕੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰਨ ਲੱਗੇ।
ਇਸ ਦੋਰਾਨ ਨੋਜਵਾਨ ਅਜੈ ਕੁਮਾਰ ਬਾਥਰੂਮ ਜਾਣ ਲਈ ਸੜਕ ਕਰਾਸ ਕਰਨ ਲੱਗਾ ਤੇ ਇੱਕ ਤੇਜ਼ ਰਫਤਾਰ ਕਾਰ ਦੀ ਲਪੇਟ ਵਿੱਚ ਆਉਣ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੋਜਵਾਨ ਦੇ ਦੋ ਛੋਟੇ ਬੱਚੇ ਹਨ ਉਹਨਾ ਇਟਲੀ ਸਰਕਾਰ ਤੋ ਮੰਗ ਕਰਦਿਆ ਆਖਿਆ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇ ਤੇ ਨੋਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ ।