ਅਮਰੀਕਾ ਤੋਂ ਇਕ ਵਾਰ ਫਿਰ ਗੋਲੀਬਾਰੀ ਦੀਆਂ ਖਬਰਾਂ ਆ ਰਹੀਆਂ ਹਨ। ਘਟਨਾ ਪੇਰੀ ਦੇ ਹਾਈ ਸਕੂਲ ਦੀ ਦੱਸੀ ਜਾ ਰਹੀ ਹੈ। ਗੋਲੀਬਾਰੀ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਜ਼ਖਮੀਆਂ ਦੀ ਗਿਣਤੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।

    ਇਸ ਮਾਮਲੇ ਵਿੱਚ ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਆਇਓਵਾ ਹਾਈ ਸਕੂਲ ਵਿੱਚ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਰਾਹਤ ਦੀ ਗੱਲ ਹੈ ਕਿ ਹੁਣ ਖ਼ਤਰਾ ਟਲ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਪੈਰੀ ਉੱਤਰੀ ਰੈਕੂਨ ਨਦੀ ਦੇ ਕੰਢੇ ਆਇਓਵਾ ਰਾਜ ਦੇ ਡਲਾਸ ਕਾਉਂਟੀ ਦਾ ਇੱਕ ਸ਼ਹਿਰ ਹੈ।

    ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਇਕ ਵਿਅਕਤੀ ਦੀ ਵੀ ਮੌਤ ਹੋ ਗਈ ਹੈ। ਇੱਕ ਔਰਤ ਨੇ ਪੇਰੀ ਸਿਟੀ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਸ ਨੇ ਅਤੇ ਕਿਉਂ ਚਲਾਈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਕੂਲ ‘ਚ ਗੋਲੀਬਾਰੀ ਹੋਈ ਉਸ ਸਕੂਲ ‘ਚ 1785 ਵਿਦਿਆਰਥੀ ਪੜ੍ਹਦੇ ਹਨ। ਕ੍ਰਿਸਮਸ ਅਤੇ ਨਵੇਂ ਸਾਲ ਦੀਆਂ ਛੁੱਟੀਆਂ ਤੋਂ ਬਾਅਦ ਵੀਰਵਾਰ ਨੂੰ ਪਹਿਲੀ ਵਾਰ ਸਕੂਲ ਖੁੱਲ੍ਹੇ।