ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਚੋਣ ਇੰਚਾਰਜ ਤੇ ਸਹਿ-ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਗਾਮੀ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ 23 ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।

    ਨਿਊਜ਼ ਏਜੰਸੀ ਏਐਨਆਈ ਮੁਤਾਬਕ ਵਿਜੇਭਾਈ ਰੁਪਾਨੀ ਤੇ ਨਰਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਚੋਣ ਇੰਚਾਰਜ ਤੇ ਸਹਿ ਇੰਚਾਰਜ ਨਿਯੁਕਤ ਕੀਤਾ ਹੈ। ਬੈਜਯੰਤ ਪਾਂਡੇ ਨੂੰ ਉੱਤਰ ਪ੍ਰਦੇਸ਼ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਨੋਦ ਤਾਂਵੜੇ ਨੂੰ ਬਿਹਾਰ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਾਂ ‘ਚ ਰਾਜ ਚੋਣ ਇੰਚਾਰਜ ਅਤੇ ਸਹਿ-ਚੋਣ ਇੰਚਾਰਜ ਨਿਯੁਕਤ ਕੀਤੇ ਹਨ।