ਫਰੀਦਕੋਟ (ਵਿਪਨ ਕੁਮਾਰ ਮਿਤੱਲ) :- ਕੜਾਕੇ ਦੀ ਠੰਡ ਨੂੰ ਮੁੱਖ ਰੱਖਦੇ ਹੋਏ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਪ੍ਰਵਾਸੀ ਭਾਰਤੀ ਸ ਬੇਅੰਤ ਸਿੰਘ ਡੋਡ ਸਰੀ ਬੀ .ਸੀ .ਕੈਨੇਡਾ ਦੇ ਸਹਿਯੋਗ ਨਾਲ ਫਰੀਦਕੋਟ ਸ਼ਹਿਰ ਦੇ ਦੀਆਂ ਵੱਖ ਵੱਖ ਥਾਵਾਂ ਤੇ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿੱਚ ਸ ਬੇਅੰਤ ਸਿੰਘ ਡੋਡ ਵੱਲੋਂ 100 ਦੇ ਕਰੀਬ ਲੋੜਵੰਦਾਂ ਗਰਮ ਕੰਬਲ ਵੰਡੇ ਗਏ ਜਿੰਨ੍ਹਾਂ ਵਿੱਚ ਔਰਤਾਂ ਵੀ ਸ਼ਾਮਿਲ ਸਨ।ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸ ਬੇਅੰਤ ਸਿੰਘ ਡੋਡ ਦੇ ਇਸ ਉਪਰਾਲੇ ਲਈ ਦਿੱਤੇ ਗਏ ਪੂਰਨ ਸਹਿਯੋਗ ਲਈ ਧੰਨਵਾਦ ਕੀਤਾ।ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਸ ਡੋਡ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸਾਡੀ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਸੀਨੀਅਰ ਮੈਂਬਰ ਹਨ ਅਤੇ ਸਮੇ ਸਮੇਂ ਸਿਰ ਸੁਸਾਇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿੰਦੇ ਹਨ ਅਤੇ ਅਸੀਂ ਇਹਨਾ ਦੇ ਧੰਨਵਾਦੀ ਹਾਂ। ਸ ਬੇਅੰਤ ਸਿੰਘ ਡੋਡ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਬਹੁਤ ਪ੍ਰਭਾਵਤ ਹਨ ।ਉਹਨਾ ਵਿਸ਼ਵਾਸ਼ ਦਿਵਾਇਆ ਕਿ ਭਵਿੱਖ ਵਿੱਚ ਵੀ ਇਹ ਇਸੇ ਤਰਾਂ ਨੇਕ ਕਾਰਜਾਂ ਲਈ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੂੰ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜੀਤ ਸਿੰਘ ਸਿੱਧੂ, ਰਾਮ ਤੀਰਥ,ਰਜਵੰਤ ਸਿੰਘ,ਸਤਨਾਮ ਸਿੰਘ ਬੱਤਰਾ,ਰਾਜੇਸ਼ ਸੁਖੀਜਾ,ਕਮਲ ਬੱਸੀ ਅਤੇ ਮਿੱਠੂ ਹਾਜਰ ਸਨ।