ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਦੇਸ਼ ਵਿਚ ਦੁੱਧ ਅਤੇ ਡੇਅਰੀ ਉਤਪਾਦਨ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਦਾ ਸੱਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ ਪਰ ਉਤਪਾਦਕਤਾ ਘੱਟ ਹੈ।
ਭਾਰਤ ਦਾ ਦੁੱਧ ਉਤਪਾਦਨ 2022-23 ਵਿਚ ਚਾਰ ਪ੍ਰਤੀਸ਼ਤ ਵਧ ਕੇ 230.5 ਮਿਲੀਅਨ ਟਨ ਹੋ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਤੇਲ ਬੀਜਾਂ ਦੇ ਉਤਪਾਦਨ ਲਈ ਆਤਮਨਿਰਭਰਤਾ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਮੁੱਲ ਵਾਧੇ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨ ਤੇਜ਼ ਕੀਤੇ ਜਾਣਗੇ।