ਫਰੀਦਕੋਟ (ਵਿਪਨ ਕੁਮਾਰ ਮਿਤੱਲ):- ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਯੂਥ ਅਕਾਲੀ ਦਲ ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰਰੀਤ ਸਿੰਘ ਬਾਸੀ ਭਗਤੂਆਣਾ, ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਸੀਨੀਅਰ ਅਕਾਲੀ ਆਗੂ ਬਿੰਦਰ ਸਿੰਘ ਬਰਾੜ ਰੋੜੀਕਪੂਰਾ ਅਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਪੰਚਾਇਤ ਮੈਂਬਰ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਬ ਕਮੇਟੀ ਬਣਾਉੰਣ ਲਈ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰ ਰਹੀ। ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ। ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਫ਼ਸਲ ‘ਤੇ ਐੱਮਐੱਸਪੀ ਦੇਵੇਗੀ, ਪਰ ਉਹ ਅਸਫ਼ਲ ਰਹੀ। ਜਮਹੂਰੀ ਢੰਗ ਨਾਲ ਆਵਾਜ਼ ਉਠਾਉੰਣ ਦਾ ਅਧਿਕਾਰ ਹਰ ਕਿਸੇ ਨੂੰ ਹੈ ਪਰ ਕੇਂਦਰ ਅਜਿਹਾ ਵਿਵਹਾਰ ਕਿਉਂ ਕਰ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇਸ ਵਿਰੋਧ ਪ੍ਰਦਰਸ਼ਨ ‘ਚ 100 ਤੋਂ ਵੱਧ ਕਿਸਾਨ ਜ਼ਖਮੀ ਹੋਏ ਅਤੇ ਇੱਕ ਦੀ ਮੌਤ ਵੀ ਹੋ ਗਈ। ਹਰਿਆਣੇ ਵੱਲੋਂ ਪੰਜਾਬ ਦੇ ਇਲਾਕੇ ਵਿਚ ਡਰੋਨਾਂ ਰਾਹੀਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਅਤੇ ‘ਆਪ’ ਦੇ 92 ਵਿਧਾਇਕ ਵੀ ਕਿਸਾਨਾਂ ਦੀ ਹਮਾਇਤ ਵਿਚ ਕਿਤੇ ਵੀ ਨਜ਼ਰ ਨਹੀਂ ਆ ਰਹੇ। ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਹਰਮਨਪ੍ਰਰੀਤ ਸਿੰਘ ਬਾਸੀ ਭਗਤੂਆਣਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਬਿੰਦਰ ਸਿੰਘ ਬਰਾੜ ਰੋੜੀਕਪੂਰਾ ਅਤੇ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ ਨੇ ਕਿਹਾ ਕਿ ਟਿਊਬਵੈੱਲ ਮੋਟਰਾਂ ਦੇ ਕੁਨੈਕਸ਼ਨ, ਮੋਟਰਾਂ ਦੇ ਮੁਫ਼ਤ ਬਿੱਲ ਤੇ ਮੰਡੀਕਰਨ ਆਦਿ ਸਭ ਕੁੱਝ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਦਿੱਤਾ ਗਿਆ। ਭਾਜਪਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਉਨਾਂ੍ਹ ਕਿਹਾ ਕਿ 2004 ਵਿਚ ਕਾਂਗਰਸ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਅਤੇ ਅੱਜ ਕਹਿ ਰਹੇ ਹਨ ਕਿ ਸਵਾਮੀਨਾਥਨ ਰਿਪੋਰਟ ਨੂੰ ਸਿਰਫ਼ ਵੋਟਾਂ ਲਈ ਪੂਰਾ ਕਰਾਂਗੇ।