ਜਲੰਧਰ (ਵਿੱਕੀ ਸੂਰੀ): ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ ਹਜ਼ਾਰਾਂ ਸ਼ਰਧਾਲੂ ਮੇਲੇ ਲਈ ਜਲੰਧਰ ਪਹੁੰਚੇ। ਜਲੰਧਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਦਾ ਮੇਲਾ ਵੱਡੇ ਪੱਧਰ ਤੇ ਲਗਾਇਆ ਜਾਂਦਾ ਹੈ।ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਖੂਬ ਮਿਹਨਤ ਕਰਨੀ ਚਾਹੀਦੀ ਹੈ। ਸ੍ਰੀ ਗੁਰੂ ਰਵਿਦਾਸ ਮੰਦਰ ਬੈਂਕ ਕਲੋਨੀ ਮਾਡਲ ਹਾਊਸ ਵਿੱਚ ਸ਼੍ਰੀ ਗੁਰੂ ਰਵਿਦਾਸ ਮੰਦਰ ਵੈਲਫੇਅਰ ਸੋਸਾਇਟੀ ਵੱਲੋਂ ਬਹੁਤ ਹੀ ਧੂਮ ਧਾਮ ਤੇ ਸ਼ਰਧਾ ਦੇ ਨਾਲ ਮਨਾਇਆ ਗਿਆ ।ਇਸ ਮੌਕੇ ਤੇ ਸਾਬਕਾ ਕੌਂਸਲ ਮਨਜੀਤ ਸਿੰਘ ਟੀਟੂ ਜੀ ਨੇ ਆਪਣੇ ਸਾਥੀਆ ਨਾਲ਼ ਪਹੁੰਚ ਕੇ ਹਾਜਰੀ ਭਰੀ ਅਤੇ ਸੰਗਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਖੂਬ ਮਿਹਨਤ ਕਰਨੀ ਚਾਹੀਦੀ ਹੈ। ਅੱਜ ਗੁਰੂ ਮੁੱਖ ਵਿਚਾਰ ਗੁਰਬਾਣੀ ਪਾਠ ਕਰਵਾਇਆ ਗਿਆ ਤੇ ਅਤੇ ਸੰਗਤਾਂ ਲਈ ਲੰਗਰ ਦਾ ਇੰਤਜ਼ਾਮ ਕੀਤਾ ਗਿਆ ਅਤੇ ਇਸ ਵਿੱਚ ਮੁੱਖ ਤੌਰ ਦੇ ਉੱਤੇ ਸਾਬਕਾ ਕੌਂਸਲ ਸਰਦਾਰ ਮਨਜੀਤ ਸਿੰਘ ਟੀਟੂ, ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਕੁਮਾਰ ਚੌਧਰੀ, ਰਕੇਸ਼ ਕੁਮਾਰ, ਸੁਰੇਸ਼ ਕੁਮਾਰ ,ਸਨੀ ਭਗਤ ,ਪ੍ਰਧਾਨ ਰਾਜ ਕੁਮਾਰ ਰਾਜੂ ਜੀ ਨੇ ਖਾਸ ਤੌਰ ਤੇ ਉੱਤੇ ਸ਼ਿਰਕਤ ਕੀਤੀ । ਅਤੇ ਗੁਰਪੁਰਬ ਦੇ ਤੋਂ ਵੱਧ ਚੜ ਕੇ ਹਿੱਸਾ ਪਾਉਂਦੇ ਹਨ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਖੂਬ ਮਿਹਨਤ ਕਰਨੀ ਚਾਹੀਦੀ ਹੈ।