Skip to content
ਸਕੂਲ ਤੋਂ ਪੇਪਰ ਦੇ ਕੇ ਵਾਪਸ ਆ ਰਹੇ ਵਿਦਿਆਰਥੀਆਂ ਨਾਲ ਵਾਪਰੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ 2 ਗੰਭੀਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅੰਮ੍ਰਿਤਪਾਲ ਸਿੰਘ 12ਵੀਂ ਜਮਾਤ ਦਾ ਵਿਦਿਆਰਥੀ ਸੀ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਦਸਿਆ ਜਾ ਰਿਹਾ ਹੈ। ਜ਼ਖ਼ਮੀਆਂ ‘ਚ ਇਕ ਵਿਦਿਆਰਥੀ ਦੀ ਪਛਾਣ ਅਮਿਤੋਜ ਸਿੰਘ ਵਜੋਂ ਹੋਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 12ਵੀਂ ਜਮਾਤ ਦੇ ਵਿਦਿਆਰਥੀ ਪੇਪਰ ਦੇ ਕੇ ਘਰ ਪਰਤ ਰਹੇ ਸਨ। ਮੋਟਰਸਾਈਕਲ ਓਵਰਟੇਕ ਕਰਦਿਆਂ ਇਹ ਭਿਆਨਕ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
Post Views: 2,346
Related