ਸ੍ਰੀ ਮੁਕਤਸਰ ਸਾਹਿਬ, 29 ਫਰਵਰੀ (ਵਿਪਨ ਮਿੱਤਲ) ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥੀ ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਆਉਂਦੀ 03 ਮਾਰਚ ਐਤਵਾਰ ਨੂੰ ਸ਼ਾਮ ਦੇ 5:00 ਵਜੇ ਸਥਾਨਕ ਪਵਨ ਹੋਟਲ ਐਂਡ ਸਵੀਟਸ ਸ਼ਾਪ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਕਰਨਗੇ। ਮੀਟਿੰਗ ਦੌਰਾਨ ਮਿਸ਼ਨ ਵੱਲੋਂ ਆਉਂਦੀ 10 ਮਾਰਚ ਐਤਵਾਰ ਨੂੰ ਅੰਤਰਰਾਸ਼ਟਰੀ ਇਸਤਰੀ ਦਿਵਸ ਸਬੰਧੀ “ਸਮੂਹਿਕ ਸ਼ਾਦੀ ਸਿਲਵਰ ਜੁਬਲੀ ਸਮਾਰੋਹ” ਦੀ ਤਿਆਰੀ ਸਬੰਧੀ ਆਖਰੀ ਗੱਲਬਾਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮਿਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਭਾਗ ਲੈਣਗੇ। ਜਿਕਰਯੋਗ ਹੈ ਕਿ ਮਿਸ਼ਨ ਸੰਸਥਾਪਕ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਦੇ ਬਾਨੀ ਜਸਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ 25 ਸਾਲ ਪਹਿਲਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕਰਨ ਦਾ ਨੇਕ ਕਾਰਜ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ 157 ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ ਜਾ ਚੁੱਕੀਆਂ ਹਨ। ਇਹਨਾਂ ਸ਼ਾਦੀਆਂ ਦੀ ਸਿਲਵਰ ਜੁਬਲੀ ਮਨਾਉਣ ਲਈ ਹੀ ਉਕਤ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਉਕਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਉਕਤ ਸਮਾਰੋਹ ਦੌਰਾਨ ਕੁਝ ਅਜਿਹੇ ਜੋੜਿਆਂ ਨਾਲ ਜੁਬਲੀ ਸਮਾਗਮ ਸਾਂਝਾ ਕੀਤਾ ਜਾਵੇਗਾ ਜਿੰਨਾਂ ਦੀਆਂ ਸ਼ਾਂਦੀਆਂ ਲਾਰਡ ਬੁੱਧਾ ਟਰੱਸਟ ਵੱਲੋਂ ਕਰਵਾਈਆਂ ਗਈਆਂ ਸਨ। ਪ੍ਰਧਾਨ ਢੋਸੀਵਾਲ ਨੇ ਮਿਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ 03 ਮਾਰਚ ਦੀ ਮੀਟਿੰਗ ਵਿੱਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।
![](https://dyf15lwdr1hh.cdn.shift8web.com/wp-content/plugins/ajax-load-more/build/frontend/img/placeholder.png)