ਸ੍ਰੀ ਮੁਕਤਸਰ ਸਾਹਿਬ, 07 ਮਾਰਚ (ਵਿਪਨ ਮਿੱਤਲ ):  ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਿਲ੍ਹਾ ਇਕਾਈ ਦੀ ਮਾਸਿਕ ਮੀਟਿੰਗ ਆਉਂਦੀ 09 ਮਾਰਚ ਸ਼ਨੀਵਾਰ ਨੂੰ ਸਵੇਰੇ 10:00 ਵਜੇ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਕਰਨਗੇ। ਮੀਟਿੰਗ ਦੌਰਾਨ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਅਤੇ ਫੈਮਲੀ ਪੈਨਸ਼ਨਰਜ਼ ਭਾਗ ਲੈਣਗੇ। ਮੀਟਿੰਗ ਦੌਰਾਨ ਸਟੇਜ ਸਕੱਤਰ ਦਾ ਸੰਚਾਲਨ ਐਸੋਸੀਏਸ਼ਨ ਦੇ ਜਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਕਰਨਗੇ। ਐਸੋਸੀਏਸ਼ਨ ਦੇ ਪਿਛਲੇ ਬਾਰਾਂ ਸਾਲਾਂ ਤੋਂ ਲਗਾਤਾਰ ਚੱਲੇ ਆ ਰਹੇ ਜਿਲ੍ਹਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੀਟਿੰਗ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਦੇ ਮਹੱਤਵਪੂਰਨ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਢੋਸੀਵਾਲ ਨੇ ਅੱਗੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਆਪਣੇ ਸੇਵਾ ਕਾਲ ਵਿਚ ਕੋਈ ਵੀ ਪ੍ਰਮੋਸ਼ਨ ਨਾ ਪਾ ਸਕਣ ਵਾਲੇ ਸੇਵਾ ਮੁਕਤ ਕਰਮਚਾਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਅਜਿਹੇ ਕਰਮਚਾਰੀ ਆਪਣੀ ਨਿਯੁਕਤੀ ਦੀ ਮਿਤੀ, ਸੇਵਾ ਮੁਕਤੀ ਦੀ ਮਿਤੀ ਅਤੇ ਬੇਸਿਕ ਪੈਨਸ਼ਨ ਦੀ ਜਾਣਕਾਰੀ ਮੀਟਿੰਗ ਦੌਰਾਨ ਆਪਣੇ ਨਾਲ ਲੈ ਕੇ ਆਉਣ ਤਾਂ ਜੋ ਅਗਲੀ ਰਣਨੀਤੀ ਬਣਾਈ ਜਾ ਸਕੇ। ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਵੀ ਮੀਟਿੰਗ ਦੌਰਾਨ ਦਿੱਤੀ ਜਾਵੇਗੀ। ਪ੍ਰੈਸ ਸਕੱਤਰ ਢੋਸੀਵਾਲ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਐਸੋਸੀਏਸ਼ਨ ਦੀ ਨਿਰਸਵਾਰਥ ਸੇਵਾ ਕਰਨ ਵਾਲੇ ਫੋਟੋ ਗ੍ਰਾਫਰ ਨਰਿੰਦਰ ਕਾਕਾ ਨੂੰ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਸਮੂਹ ਪੈਨਸ਼ਨਰਾਂ ਨੂੰ ਉਕਤ ਮਾਸਿਕ ਮੀਟਿੰਗ ਵਿੱਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ