ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ 8 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਅਗਲੀਆਂ ਸੀਟਾਂ ਦੇ ਉਮੀਦਵਾਰਾਂ ਨੂੰ ਲੈ ਕੇ ਵੀ 5 ਦਿਨਾਂ ਤਕ ਸਥਿਤੀ ਸਾਫ ਹੋ ਜਾਵੇਗੀ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਦਿਤੀ ਹੈ। ਉਨ੍ਹਾਂ ਨੇ ਐਕਸ ’ਤੇ ਲਿਖਿਆ, “ਅਗਲੇ ਪੰਜ ਦਿਨਾਂ ਚ ਆਮ ਆਦਮੀ ਪਾਰਟੀ ਵਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਜਾਵੇਗਾ”।

     

    ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਆਮ ਆਦਮੀ ਪਾਰਟੀ ਨੇ 5 ਮੰਤਰੀਆਂ ਨੂੰ ਉਮੀਦਵਾਰ ਬਣਾਇਆ ਹੈ। ਇਸ ਵਿਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਹੇਅਰ ਅਤੇ  ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ ਨੂੰ ਟਿਕਟ ਦਿਤੀ ਗਈ ਹੈ।