ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਨਹੀਂ ਹੋਵੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਦੀ ਗ੍ਰਿਫ਼ਤਾਰੀ ਵਿਰੁੱਧ ਸੁਪਰੀਮ ਕੋਰਟ ਵਿਚ ਦਾਇਰ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਹੇਠਲੀ ਅਦਾਲਤ ਵਿਚ ਕੇਸ ਦੀ ਸੁਣਵਾਈ ਹੋਣ ਕਾਰਨ ਉਹਨਾਂ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਹੈ।
ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ 2 ਘੰਟੇ ਦੀ ਛਾਪੇਮਾਰੀ ਅਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ‘ਚ ਈਡੀ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ।
ਓਧਰ ਜੇ ਗੱਲ ਈਡੀ ਦੀ ਕੀਤੀ ਜਾਵੇ ਤਾਂ ਈਡੀ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਜੇਕਰ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਕੋਈ ਵੀ ਫੈਸਲਾ ਲੈਣਾ ਹੈ ਤਾਂ ਪਹਿਲਾਂ ਉਹਨਾਂ ਦੀ ਗੱਲ ਸੁਣੀ ਜਾਵੇ। ਇਕ ਮੀਡੀਆ ਏਜੰਸੀ ਦੀ ਰਿਪੋਰਟ ਮੁਤਾਬਕ ਈਡੀ ਨੂੰ ਕੇਜਰੀਵਾਲ ਦੇ ਘਰ ਛਾਪੇਮਾਰੀ ਦੌਰਾਨ ਕੁਝ ਦਸਤਾਵੇਜ਼ ਮਿਲੇ ਸਨ। ਇਨ੍ਹਾਂ ਦਸਤਾਵੇਜ਼ਾਂ ਤੋਂ ਪਤਾ ਲੱਗਾ ਹੈ ਕਿ ਕੇਜਰੀਵਾਲ ਈਡੀ ਦੇ ਅਧਿਕਾਰੀਆਂ ‘ਤੇ ਨਜ਼ਰ ਰੱਖ ਰਹੇ ਸਨ। 22 ਮਾਰਚ ਨੂੰ ਅਦਾਲਤ ਵਿੱਚ ਸੁਣਵਾਈ ਦੌਰਾਨ ਈਡੀ ਪਹਿਲੀ ਵਾਰ ‘ਆਪ’ ਖ਼ਿਲਾਫ਼ ਸਬੂਤ ਪੇਸ਼ ਕਰੇਗੀ।
ਈਡੀ ਦਾ ਕਹਿਣਾ ਹੈ ਕਿ ਗੋਆ ਵਿਚ ਸ਼ਰਾਬ ਘੁਟਾਲੇ ਦੇ ਪੈਸੇ ਦੀ ਵਰਤੋਂ ਕੀਤੀ ਗਈ ਸੀ। ਈਡੀ ਨੇ ਇਸ ਸਬੰਧ ਵਿਚ ਗੋਆ ਵਿਚ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਬਿਆਨ ਵੀ ਦਰਜ ਕੀਤੇ ਹਨ। ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੋਣ ਲੜਨ ਲਈ ਨਕਦ ਪੈਸੇ ਦਿੱਤੇ ਗਏ ਸਨ। ਏਜੰਸੀ ਦਾ ਦੋਸ਼ ਹੈ ਕਿ ਇਹ ਉਹੀ ਪੈਸਾ ਹੈ ਜੋ ਪਾਰਟੀ ਨੂੰ ਸ਼ਰਾਬ ਘੁਟਾਲੇ ਵਿੱਚ ਮਿਲਿਆ ਸੀ।
ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਬੀਆਰਐਸ ਆਗੂ ਦੀ ਕਵਿਤਾ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਕੁਝ ਵਿਵਸਥਾਵਾਂ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਗਿਆ ਸੀ।
ਜਸਟਿਸ ਸੰਜੀਵ ਖੰਨਾ, ਐਮਐਮ ਸੁੰਦਰੇਸ਼ ਅਤੇ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੇ ਕਵਿਤਾ ਨੂੰ ਹੇਠਲੀ ਅਦਾਲਤ ਵਿਚ ਜਾਣ ਲਈ ਕਿਹਾ ਅਤੇ ਕਿਹਾ ਕਿ ਇਹ ਇਕ ਅਜਿਹਾ ਅਭਿਆਸ ਹੈ ਜਿਸ ਦਾ ਇਹ ਅਦਾਲਤ ਪਾਲਣਾ ਕਰ ਰਹੀ ਹੈ ਅਤੇ ਪ੍ਰੋਟੋਕੋਲ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਬੈਂਚ ਨੇ ਕਵਿਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਕਿਹਾ ਕਿ “ਪ੍ਰਬੰਧਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਪੈਂਡਿੰਗ ਕੇਸਾਂ ਦੇ ਨਾਲ ਆਵੇਗੀ।” ਸ਼ੁਰੂਆਤ ‘ਚ ਸਿੱਬਲ ਨੇ ਕਿਹਾ ਕਿ ਸਰਕਾਰੀ ਗਵਾਹ ਦੇ ਬਿਆਨ ਦੇ ਆਧਾਰ ‘ਤੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।
ਤੇਲੰਗਾਨਾ ਵਿਧਾਨ ਪ੍ਰੀਸ਼ਦ ਦੀ ਮੈਂਬਰ ਅਤੇ ਰਾਜ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮਾਮਲੇ ਵਿਚ 23 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।
ਮੈਨੂੰ ਦੁੱਖ ਹੈ ਕਿ ਅਰਵਿੰਦ ਵਰਗਾ ਆਦਮੀ, ਜੋ ਮੇਰੇ ਨਾਲ ਕੰਮ ਕਰਦਾ ਸੀ ਅਤੇ ਸ਼ਰਾਬ ਦੇ ਖਿਲਾਫ਼ ਆਵਾਜ਼ ਉਠਾਉਂਦਾ ਸੀ, ਅੱਜ ਸ਼ਰਾਬ ਦੀ ਨੀਤੀ ਬਣਾ ਰਿਹਾ ਹੈ। ਪਰ ਕੋਈ ਕੀ ਕਰੇ, ਸੱਤਾ ਦੇ ਸਾਹਮਣੇ ਕੁਝ ਨਹੀਂ ਹੋ ਸਕਦਾ। ਆਖ਼ਰ ਉਸ ਦੀ ਗ੍ਰਿਫ਼ਤਾਰੀ ਉਸ ਦੀ ਗ਼ਲਤੀ ਕਾਰਨ ਹੋਈ ਹੈ, ਜੇਕਰ ਅਸੀਂ ਇਹ ਗੱਲਾਂ ਨਾ ਆਖੀਆਂ ਹੁੰਦੀਆਂ ਤਾਂ ਉਸ ਦੀ ਗ੍ਰਿਫ਼ਤਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹੁਣ ਸਰਕਾਰ ਵੇਖੇਗੀ ਕਿ ਕੀ ਹੋਇਆ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਚਿੱਠੀ ਲਿਖੀ ਪਰ ਉਹਨਾਂ ਨੇ ਮੇਰੀ ਇਕ ਗੱਲ ਨਹੀਂ ਮੰਨੀ।