ਮੁਕਤਸਰ ’ਚ ਸ਼ੁੱਕਰਵਾਰ ਬੀਤੀ ਸ਼ਾਮ ਕੋਟਕਪੂਰਾ ਰੋਡ ’ਤੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸੇ ਵਿਚ ਮੋਟਰਸਾਈਕਲ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦਾ ਅਗਲਾ ਹਿੱਸਾ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਘਟਨਾ ਵਿੱਚ ਸਤਨਾਮ ਸਿੰਘ ਵਾਸੀ ਪਿੰਡ ਵੜਿੰਗ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕਾਰ ਕੋਟਕਪੂਰਾ ਤੋਂ ਮੁਕਤਸਰ ਵੱਲ ਆ ਰਹੀ ਸੀ ਜਦੋਂ ਕਿ ਮੋਟਰਸਾਈਕਲ ਸਵਾਰ ਮੁਕਤਸਰ ਤੋਂ ਕੋਟਕਪੂਰਾ ਵੱਲ ਜਾਂਦੇ ਇੱਕ ਨਿੱਜੀ ਪੈਲੇਸ ਨੇੜੇ ਪਹੁੰਚਿਆ ਤਾਂ ਦੋਵੇਂ ਇੱਕ ਦੂਜੇ ਨਾਲ ਟਕਰਾ ਗਏ। ਜਿਸ ਕਾਰਨ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਰੀਵਾਲਾ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਮੁਕਤਸਰ ਪਹੁੰਚਾਇਆ। ਇਸ ਘਟਨਾ ’ਚ ਕਾਰ ਡਰਾਈਵਰ ਵੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।