ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਵਿਪਨ ਕੁਮਾਰ ਮਿੱਤਲ): ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਨਵੀ ਕਾਰਜਕਾਰਣੀ ਦਾ ਸਹੁੰ ਚੁੱਕ ਸਮਾਗਮ 28 ਮਾਰਚ ਵੀਰਵਾਰ ਨੂੰ ਸਥਾਨਕ ਪਵਨ ਹੋਟਲ ਐਂਡ ਸਵੀਟਸ ਸ਼ਾਪ ਵਿਖੇ ਸ਼ਾਮ ਦੇ 6:00 ਵਜੇ ਹੋਵੇਗਾ। ਇਸ ਸਬੰਧੀ ਕੀਤੀ ਜਾਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਕਰਨਗੇ। ਮੀਟਿੰਗ ਦੌਰਾਨ ਨਵੀਂ ਕਾਰਜਕਾਰਣੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਮਿਸ਼ਨ ਤੇ ਸਮਾਜ ਪ੍ਰਤੀ ਵਫਾਦਾਰ ਰਹਿਣ ਦੀ ਸਹੁੰ ਚੁਕਣਗੇ।

    ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਢੋਸੀਵਾਲ ਨੇ ਦੱਸਿਆ ਹੈ ਕਿ ਉਕਤ ਮੀਟਿੰਗ ਦੌਰਾਨ ਨਵੀਂ ਕਾਰਜਕਾਰਣੀ ਨੂੰ ਹਾਊਸ ਵਿਚ ਮੌਜੂਦ ਮੈਂਬਰਾਂ ਵੱਲੋਂ ਪ੍ਰਵਾਨਗੀ ਦੇਣ ਉਪਰੰਤ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਉਹਨਾਂ ਅੱਗੇ ਇਹ ਵੀ ਦੱਸਿਆ ਹੈ ਕਿ ਮੁਕਤਸਰ ਵਿਕਾਸ ਮਿਸ਼ਨ ਦੀ ਸਮੁੱਚੀ ਟੀਮ ਕਰੀਬ ਪਿਛਲੇ ਦਸ ਸਾਲਾਂ ਤੋਂ ਸਮਾਜ ਸੇਵਾ ਦੇ ਕਾਰਜ ਕਰਦੀ ਆ ਰਹੀ ਹੈ। ਢੋਸੀਵਾਲ ਨੇ ਅੱਗੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਕਤ ਮੀਟਿੰਗ ਦੌਰਾਨ ਡਾ. ਅੰਬੇਡਕਰ ਜੈਅੰਤੀ ਮਨਾਉਣ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਸ਼ੁਭ ਇੱਛਾਵਾਂ ਦੇਣ ਲਈ ਰੱਖੇ ਜਾਣ ਵਾਲੇ ਸਮਾਗਮ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਪ੍ਰਧਾਨ ਢੋਸੀਵਾਲ ਨੇ ਮਿਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ 28 ਮਾਰਚ ਦੀ ਮੀਟਿੰਗ ਵਿਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।