ਬਾਬਾ ਤਰਸੇਮ ਸਿੰਘ ਨੂੰ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਸਾਹਿਬ ਗੁਰਦੁਆਰੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵੀਰਵਾਰ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ। ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਹਮਲਾਵਰਾਂ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ ਹਨ।

    ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਸਾਹਿਬ ਗੁਰਦੁਆਰੇ ਵਿੱਚ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ ‘ਚ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਤਰਸੇਮ ਸਿੰਘ ਦੀ ਖਟੀਮਾ ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਵੀਰਵਾਰ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ।

    https://x.com/ANINewsUP/status/1773185601535435096?s=20

    ਸਰਦਾਰ ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

    ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਮੌਤ ਹੋ ਗਈ। ਐਸਐਸਪੀ ਡਾਕਟਰ ਮੰਜੂਨਾਥ ਟੀਸੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਮਲਾਵਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

    ਉੱਤਰਾਖੰਡ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਹੈੱਡਕੁਆਰਟਰ ਵੀ ਐਸਆਈਟੀ ਦਾ ਗਠਨ ਕਰੇਗਾ।