ਫਤਿਹਗੜ੍ਹ ਸਾਹਿਬ ਦੇ ਸਰਹਿੰਦ ਥਾਣੇ ਦੀ ਇਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿਚ ਇਕ ਪੁਲਿਸ ਮੁਲਾਜ਼ਮ ਇਕ ਨੌਜਵਾਨ ਦੀ ਕੁੱਟਮਾਰ ਕਰਦਾ ਹੈ ਅਤੇ ਉਸ ਦੇ ਸਿਰ ‘ਤੇ ਬੰਨ੍ਹਿਆ ਪਟਕਾ ਲਾਹ ਕੇ ਉਸ ਦੇ ਵਾਲ ਪੁੱਟ ਦਿੱਤੇ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਜਿਸ ਕਾਰਨ ਐਸਐਸਪੀ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

    ਜਾਣਕਾਰੀ ਅਨੁਸਾਰ ਥਾਣਾ ਸਰਹਿੰਦ ਵਿਖੇ ਪੁਲਿਸ ਮੁਲਾਜ਼ਮਾਂ ਕੋਲ ਜਾਂਚ ਲਈ ਦਰਖਾਸਤ ਆਈ ਸੀ। ਜਿਸ ਵਿੱਚ ਇੱਕ ਧਿਰ ਨੂੰ ਵਾਰ-ਵਾਰ ਥਾਣੇ ਬੁਲਾਇਆ ਜਾ ਰਿਹਾ ਸੀ। ਇਸੇ ਦੌਰਾਨ ਇਸ ਪਾਸੇ ਦੇ ਇਕ ਵਿਅਕਤੀ ਨੇ ਥਾਣੇ ਵਿੱਚ ਆਪਣੇ ਮੋਬਾਈਲ ਤੋਂ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਅਤੇ ਇਨਸਾਫ਼ ਨਾ ਦੇਣ ਦਾ ਦੋਸ਼ ਲਾਇਆ। ਗੁੱਸੇ ‘ਚ ਆਏ ਪੁਲਿਸ ਮੁਲਾਜ਼ਮ ਨੇ ਵੀਡੀਓ ਬਣਾਉਣ ਵਾਲੇ ਦਾ ਮੋਬਾਈਲ ਫ਼ੋਨ ਖੋਹ ਲਿਆ, ਉਸ ਦੇ ਸਿਰ ‘ਤੇ ਬੰਨ੍ਹਿਆ ਪਟਕਾ ਲਾਹ ਦਿਤਾ ਅਤੇ ਵਾਲ ਪਾੜ ਦਿੱਤੇ |

    ਫਤਿਹਗੜ੍ਹ ਸਾਹਿਬ ਦੇ ਐਸਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਤੋਂ ਪਤਾ ਲੱਗੇਗਾ ਕਿ ਵੀਡੀਓ ਦੇ ਪਿੱਛੇ ਅਸਲ ਕਾਰਨ ਕੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਆਉਣ ਵਾਲੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।