ਮੱਧ ਪ੍ਰਦੇਸ਼ ਦੇ ਚਿਤਰਕੂਟ ਵਿਚ ਇਕ ਤੇਜ਼ ਰਫ਼ਤਾਰ ਡੰਪਰ ਨੇ ਇਕ ਆਟੋ ਨੂੰ ਟੱਕਰ ਮਾਰ ਦਿਤੀ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਹਾਲਾਂਕਿ ਅਜੇ ਤਕ ਕਿਸੇ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਤੋਂ ਬਾਅਦ ਡਰਾਈਵਰ ਡੰਪਰ ਛੱਡ ਕੇ ਫ਼ਰਾਰ ਹੋ ਗਿਆ।

    ਆਟੋ ‘ਚ ਸਵਾਰ ਤਿੰਨ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਵਿਚ ਕੁੱਲ ਪੰਜ ਦੀ ਮੌਤ ਹੋ ਗਈ ਹੈ। ਤਿੰਨ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਅਜੇ ਤਕ ਕਿਸੇ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਤੋਂ ਬਾਅਦ ਡਰਾਈਵਰ ਡੰਪਰ ਛੱਡ ਕੇ ਫ਼ਰਾਰ ਹੋ ਗਿਆ।

    ਇਹ ਹਾਦਸਾ ਕਾਰਵੀ ਕੋਤਵਾਲੀ ਇਲਾਕੇ ਦੇ ਪਿੰਡ ਅਮਨਪੁਰ ਵਿਚ ਵਾਪਰਿਆ। ਦਸਿਆ ਜਾ ਰਿਹਾ ਹੈ ਕਿ ਆਟੋ ਚਿਤਰਕੂਟ ਧਾਮ ਕਾਰਵੀ ਰੇਲਵੇ ਸਟੇਸ਼ਨ ਤੋਂ ਯਾਤਰੀਆਂ ਨੂੰ ਲੈ ਕੇ ਰਾਮਘਾਟ ਜਾ ਰਿਹਾ ਸੀ, ਜਿਸ ‘ਚ 9 ਲੋਕ ਸਵਾਰ ਸਨ। ਜਦੋਂ ਆਟੋ ਅਮਨਪੁਰ ਪਹੁੰਚਿਆ ਤਾਂ ਅੱਗੇ ਜਾ ਰਹੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਉਦੋਂ ਉਸ ਨੂੰ ਭਰਤਕੁਪ ਵਲੋਂ ਆ ਰਹੇ ਡੰਪਰ ਨੇ ਟੱਕਰ ਮਾਰ ਦਿਤੀ।

    ਕਾਰਵੀ ਕੋਤਵਾਲੀ ਇੰਚਾਰਜ ਉਪੇਂਦਰ ਪ੍ਰਤਾਪ ਸਿੰਘ ਨੇ ਦਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਡੰਪਰ ਛੱਡ ਕੇ ਫਰਾਰ ਹੋ ਗਿਆ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੰਜ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।